ਤਿਉਹਾਰਾਂ ਤੋਂ ਪਹਿਲਾਂ ਸੋਨਾ ਤੇ ਚਾਂਦੀ ਦੀਆਂ ਕੀਮਤਾਂ ਆਸਮਾਨ ਛੂਹਣ ਲੱਗੀਆਂ

593
Gold bars
Advertisement

ਨਵੀਂ ਦਿੱਲੀ, 2 ਸਤੰਬਰ : ਭਾਰਤ ਵਿਚ ਤਿਉਹਾਰਾਂ ਦੇ ਸੀਜ਼ਨ ਦੇ ਨੇੜੇ ਆਉਣ ਦੇ ਨਾਲ-ਨਾਲ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਆਸਮਾਨ ਛੂਹਣ ਲੱਗ ਪਈਆਂ ਹਨ| ਇਸ ਦੌਰਾਨ ਸੋਨਾ ਅੱਜ 200 ਰੁਪਏ ਦੇ ਵਾਧੇ ਨਾਲ 30,400 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਿਆ, ਜਦੋਂ ਕਿ ਚਾਂਦੀ ਦੀ ਕੀਮਤ ਵਿਚ 300 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 41,500 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ|
ਦੂਸਰੇ ਪਾਸੇ ਬਾਜ਼ਾਰ ਜਾਣਕਾਰਾਂ ਦਾ ਕਹਿਣਾ ਹੈ ਕਿ ਆਉਣ ਦਿਨਾਂ ਵਿਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਉਤਰਾਅ ਚੜਾਅ ਦੇਖਣ ਨੂੰ ਮਿਲ ਸਕਦੇ ਹਨ| ਇਸ ਦੌਰਾਨ ਸੋਨਾ ਅਤੇ ਚਾਂਦੀ ਦੀ ਮੰਗ ਵਿਚ ਵੀ ਵਾਧਾ ਹੋ ਰਿਹਾ ਹੈ|

Advertisement

LEAVE A REPLY

Please enter your comment!
Please enter your name here