• ਪਿੰਡਾਂ ਵਿਚ ਮਿਆਰੀ ਵਿਕਾਸ ਕਾਰਜ ਕਰਵਾÀਣੁ ਵਿਚ ਪੰਚਾਇਤ ਸਕੱਤਰ ਇਮਾਨਦਾਰੀ ਨਾਲ ਕੰਮ ਕਰਨ
• ਪੰਚਇਤ ਸਕੱਤਰ ਆਪਣਾ ਰਿਕਾਰਡ ਨੂੰ ਦਰੁਸਤ ਰੱਖਣ
ਚੰਡੀਗੜ, 7 ਮਾਰਚ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 127 ਪੰਚਾਇਤ ਸਕੱਤਰਾਂ ਨੂੰ ਨਿਯੁਕਤੀ ਪੱਤਰ ਦਿੱਤੇ।ਕੈਬਨਿਟ ਮੰਤਰੀ ਸ. ਬਾਜਵਾ ਨੇ ਨਿਯੁਕਤੀ ਪੱਤਰ ਜਾਰੀ ਕਰਨ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਵਿੱਚ ਨਵ-ਨਿਯੁਕਤ ਪੰਚਾਇਤ ਸਕੱਤਰਾਂ ਨੂੰ ਉਨਾਂ ਦੀ ਪਹਿਲ ਦੇ ਆਧਾਰ ‘ਤੇ ਥਾਵਾਂ ਦਿੱਤੀਆਂ ਜਾਣ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਸ. ਬਾਜਵਾ ਨੇ ਇਹ ਵੀ ਕਿਹਾ ਕਿ ਨਵ-ਨਿਯੁਕਤ ਸਕੱਤਰ ਪੂਰੀ ਪਾਰਦਰਸ਼ਤਾ ਅਤੇ ਲਗਨ ਨਾਲ ਕੰਮ ਕਰਨ। ਉਨਾਂ ਨਾਲ ਹੀ ਕਿਹਾ ਕਿ ਸਭ ਨੂੰ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨੀ ਚਾਹੀਦੀ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੇਵਾਵਾਂ ਪ੍ਰਦਾਨ ਕਰਵਾਉਣੀਆਂ ਚਾਹੀਦੀਆਂ ਹਨ।ਇਸ ਦੇ ਇਲਾਵਾ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ ਪਿੰਡਾਂ ਵਿਚ ਇਮਾਨਦਾਰੀ ਨਾਲ ਬਿਨਾਂ ਕਿਸੇ ਭੇਦਭਾਵ ਦੇ ਮਿਆਰੀ ਵਿਕਾਸ ਕਾਰਜ ਕਰਵਾਉਣੇ ਚਾਹੀਦੇ ਹਨ।
ਸ. ਬਾਜਵਾ ਨੇ ਇਸ ਮੌਕੇ ਨਵੇਂ ਭਰਤੀ ਹੋਏ ਪੰਚਾਇਤ ਸਕੱਤਰਾਂ ਨੂੰ ਕਿਹਾ ਕਿ ਉਨ•ਾਂ ਨੂੰ ਆਪਣੇ ਦਫਤਰੀ ਕੰਮ ਕਾਜ ਵਿਚ ਨਵੀਆਂ ਤਕਨੀਕੀ ਅਪਣਉਣੀਆਂ ਚਾਹੀਦੀਆਂ ਹਨ ਅਤੇ ਹਰ ਕੰਮ ਦਾ ਪੂਰਾ ਪਾਰਦਰਸ਼ੀ ਰਿਕਾਰਡ ਰੱਖਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਦਫਤਰੀ ਰਿਕਾਰਡ ਨੂੰ ਸੰਭਾਲਣ ਦਾ ਅਜਿਹਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇੱਕ ਥਾਂ ਤੋਂ ਦੂਜੀ ਥਾਂ ‘ਤੇ ਬਦਲੀ ਹੋਣ ਕਾਰਨ ਰਿਕਾਰਡ ਸੌਂਪਣ ਵਿਚ ਕੋਈ ਮੁਸ਼ਕਿਲ ਨਾ ਆਵੇ।ਇਸ ਨਾਲ ਜਿੱਥੇ ਵਿਭਾਗ ਦੇ ਕੰਮ ਕਾਜ ਵਿਚ ਸੁਧਾਰ ਆਵੇਗਾ ਉੱਥੇ ਨਾਲ ਹੀ ਪੰਚਾਇਤ ਸਕੱਤਰਾਂ ਵਿਚ ਰਿਕਾਰਡ ਨਾ ਸੌਂਪਣ ਨੂੰ ਲੈ ਕੇ ਵਿਭਾਗੀ ਕਾਰਵਾਈ ਹੋਣ ਦਾ ਡਰ ਵੀ ਖਤਮ ਹੋਵੇਗਾ।
ਇਸ ਮੌਕੇ ਪੰਚਾਇਤ ਮੰਤਰੀ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਵਿਭਾਗ ਵਿਚ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ।ਇਸ ਮੌਕੇ ਉਨ•ਾ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਨੂੰ ਹੋਰ ਤੇਜ ਕੀਤਾ ਜਾਵੇ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡਾਇਰੈਕਟਰ ਸ੍ਰੀ ਸਿਬਿਨ ਸੀ., ਵਧੀਕ ਡਾਇਰੈਕਟਰ ਸ੍ਰੀਮਤ ਰਮਿੰਦਰ ਬੁੱਟਰ ਅਤੇ ਓ.ਐਸ.ਡੀ ਸ. ਗੁਰਦਰਸ਼ਨ ਸਿੰਘ ਬਾਹੀਆ ਵੀ ਹਾਜ਼ਰ ਸਨ।
ਫੋਟੋ – ਜੁਆਨਿੰਗ ਲੈਟਰ
ਕੈਪਸ਼ਨ: – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਵ ਨਿਯੁਕਤ ਪੰਚਾਇਤ ਸਕੱਤਰਾਂ ਨਾਲ ਵਿਭਾਗ ਦੇ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀ ਸਿਬਿਨ ਸੀ. ਵੀ ਨਜ਼ਰ ਆ ਰਹੇ ਹਨ।
———-
Punjab Government ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ
Punjab Government ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24x7 ਉਪਲਬਧ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਦਲੇਰਾਨਾ...