ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਲ
ਕੱਲ੍ਹ ਹੀ ਕਾਂਗਰਸ ਨੂੰ ਕਿਹਾ ਸੀ ਅਲਵਿਦਾ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਬੀਤੇ ਦਿਨ ਦਲਵੀਰ ਸਿੰਘ ਗੋਲਡੀ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅੱਜ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ਵਿੱਚ ਪਾਰਟੀ ਜੁਆਇੰਨ ਕਰਨਗੇ। ਇਹ ਚਰਚਾ ਹੈ ਕਿ ਗੋਲਡੀ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਨਾ ਮਿਲਣ ਕਾਰਨ ਨਿਰਾਸ਼ ਸਨ, ਜਿਸ ਕਾਰਨ ਉਹਨਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਹੈ।