ਦਵਿੰਦਰਜੀਤ ਸਿੰਘ ਦਰਸ਼ੀ ਅਤੇ ਵਿਸ਼ਵ ਵਾਰਤਾ ਅਦਾਰੇ ਵੱਲੋਂ ਆਪ ਸਭ ਨੂੰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ
ਵਿਸਾਖੀ ਦਾ ਪਵਿੱਤਰ ਤਿਉਹਾਰ ਹਰ ਸਾਲ 13 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦੀ ਇਤਿਹਾਸਕ ਮਹੱਤਤਾ ਹੈ। 13 ਅਪ੍ਰੈਲ, 1699 ਨੂੰ ਵਿਸਾਖੀ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਖਾਲਸਾ ਪੰਥ ਦੀ ਸਥਾਪਨਾ ਦਾ ਟੀਚਾ ਧਰਮ ਤੇ ਧਾਰਮਿਕਤਾ ਦੇ ਆਦਰਸ਼ ਲਈ ਹਮੇਸ਼ਾ ਤਿਆਰ ਰਹਿਣਾ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਦੇ ਦਿਨ ਖਾਲਸਾ ਪੰਥ ਸਾਜਨਾ ਦਿਵਸ ਮਨਾਇਆ ਜਾਂਦਾ ਹੈ। ਵਿਸਾਖੀ ਦਾ ਤਿਉਹਾਰ ਉੱਤਰੀ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਹ ਵਾਢੀ ਦਾ ਤਿਉਹਾਰ ਹੈ, ਜੋ ਵਿਸਾਖ ਦੇ ਮਹੀਨੇ ‘ਚ ਆਉਂਦਾ ਹੈ। ਦਰਅਸਲ ਵਿਸਾਖ ਦੇ ਮਹੀਨੇ ਤੱਕ ਉੱਤਰੀ ਭਾਰਤ ‘ਚ ਹਾੜ੍ਹੀ ਦੀਆਂ ਫ਼ਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ। ਨਵੀਂ ਫਸਲ ਦੇ ਘਰ ਆਉਣ ਦੀ ਖੁਸ਼ੀ ‘ਚ ਇਹ ਤਿਉਹਾਰ ਉੱਤਰੀ ਭਾਰਤ ਦੇ ਸਾਰੇ ਖੇਤਰਾਂ ਜਿਵੇਂ ਦਿੱਲੀ, ਪੰਜਾਬ, ਹਰਿਆਣਾ ਆਦਿ ‘ਚ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।