ਦਸਵੀਂ ਤੇ ਬਾਰਵੀਂ ਦੀਆਂ 24 ਤੇ 25 ਅਗਸਤ ਨੂੰ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ
ਚੰਡੀਗੜ੍ਹ,24ਅਗਸਤ(ਵਿਸ਼ਵ ਵਾਰਤਾ)-ਪੰਜਾਬ ‘ਚ 24 ਤੇ 25 ਅਗਸਤ ਨੂੰ ਹੋਣ ਵਾਲੀਆਂ ਦਸਵੀਂ ਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 23.08.2023 ਤੋਂ 26.08.2023 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ (ਮੁਹਾਲੀ) ਵੱਲੋਂ ਮਿਤੀ 24.8.2023 ਅਤੇ 25.8.2023 ਨੂੰ ਪੂਰੇ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ਤੇ ਹੋਣ ਵਾਲੀ ਰੀਅਪੀਅਰ / ਕੰਪਾਰਟਮੈਂਟ ਪ੍ਰੀਖਿਆ ਅਗਲੇ ਨਿਰਣੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹਨਾਂ ਮੁਲਤਵੀ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ ਇਸ ਸਬੰਧੀ ਸੂਚਨਾ ਬੋਰਡ ਦੀ ਵੈਬਸਾਈਟ www.pseb.ac.in ਅਤੇ ਸਕੂਲ ਲਾਗ-ਗਿੰਨ ਤੇ ਬਾਅਦ ਵਿੱਚ ਸੂਚਨਾ ਉਪਲਬਧ ਕਰਵਾਈ ਜਾਵੇਗੀ।