ਜਾਣੋ, ਅੱਜ ਦੇ ਮੌਸਮ ਦਾ ਹਾਲ
ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 3 ਮਾਰਚ (ਵਿਸ਼ਵ ਵਾਰਤਾ) ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਦਿੱਲੀ-ਐਨ.ਸੀ.ਆਰ ਅਤੇ ਆਸ-ਪਾਸ ਦੇ ਰਾਜਾਂ ਵਿਚ ਦਿਨ ਭਰ ਅੰਸ਼ਕ ਬੱਦਲ ਛਾਏ ਰਹਿਣ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਦਿਨ ਮੌਸਮ ਖੁੱਲ੍ਹ ਜਾਵੇਗਾ ਅਤੇ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਦਰਜ ਕੀਤੀਆਂ ਜਾ ਸਕਦੀਆਂ ਹਨ।