ਅੱਜ ਦਾ ਮੌਸਮ
ਦਿੱਲੀ ਅਤੇ ਨੇੜਲੇ ਸੂਬਿਆਂ ਵਿੱਚ ਅੱਜ ਹਲਕੀ ਬਾਰਿਸ਼ ਦੀ ਸੰਭਾਵਨਾ
ਨਵੀਂ ਦਿੱਲੀ,2ਅਕਤੂਬਰ(ਵਿਸ਼ਵ ਵਾਰਤਾ)- ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਰਾਜਾਂ ਵਿੱਚ ਅੱਜ ਵੀ ਅਸਮਾਨ ਵਿੱਚ ਕਾਲੇ ਬੱਦਲਾਂ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਦਿਨਾਂ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਦੇ ਨਾਲ ਅਸਮਾਨ ਬੱਦਲਵਾਈ ਰਹੇਗਾ। ਮੀਂਹ ਕਾਰਨ ਗਰਮੀ ਅਤੇ ਨਮੀ ਤੋਂ ਪੀੜਤ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।