ਦਿੱਲੀ ਐਨਸੀਆਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਪੜ੍ਹੋ, ਕੀ ਰਹੀ ਤੀਬਰਤਾ
ਚੰਡੀਗੜ੍ਹ,6ਅਗਸਤ(ਵਿਸ਼ਵ ਵਾਰਤਾ)- ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸ਼ਨੀਵਾਰ ਰਾਤ 9.31 ਵਜੇ ਭੂਚਾਲ ਆਇਆ। ਇਸਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਵਿੱਚ ਸੀ। ਇਸ ਭੂਚਾਲ ਦੇ ਝਟਕੇ ਭਾਰਤ ਸਮੇਤ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਕਈ ਹਿੱਸਿਆਂ ‘ਚ ਮਹਿਸੂਸ ਕੀਤੇ ਗਏ ਹਨ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।