ਦਿੱਲੀ ‘ਚ ਫਿਰ ਤੋਂ ਵਧਣ ਲੱਗੇ ਕੋਰੋਨਾ ਦੇ ਕੇਸ, ਫਿਰ ਬੰਦ ਹੋ ਸਕਦੇ ਹਨ ਵਿਦਿਅਕ ਅਦਾਰੇ
ਦਿੱਲੀ ਸਿੱਖਿਆ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਦਿੱਲੀ, 14ਅਪ੍ਰੈਲ(ਵਿਸ਼ਵ ਵਾਰਤਾ) ਦਿੱਲੀ ਵਿੱਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਨੇ ਜਾਰੀ ਨਿਰਦੇਸ਼ਾਂ ਵਿੱਚ ਕਿਹਾ ਕਿ ਜੇਕਰ ਕੋਈ ਵੀ ਕੋਰੋਨਾ ਕੇਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਡਾਇਰੈਕਟੋਰੇਟ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਸੰਬੰਧਿਤ ਵਿੰਗ ਜਾਂ ਸਕੂਲ ਨੂੰ ਕੁੱਝ ਸਮੇਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇ।