ਦਿੱਲੀ ਟਿਕਰੀ ਬਾਰਡਰ ਤੇ ਇਕ ਹੋਰ ਕਿਸਾਨ ਦੀ ਮੌਤ
ਨਵੀਂ ਦਿੱਲੀ,23ਜਨਵਰੀ(ਵਿਸ਼ਵ ਵਾਰਤਾ)- ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਭੋਲਾ ਸਿੰਘ,ਪੁੱਤਰ ਭਜਨ ਸਿੰਘ , ਨਿਵਾਸੀ ਪਿੰਡ ਖੁਡਾਲ਼ ਕਲਾਂ ਵੱਜੋਂ ਹੋਈ ਹੈ। ਮ੍ਰਿਤਕ ਵਿਅਕਤੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ।