ਨਵੀਂ ਦਿੱਲੀ 1 ਅਪ੍ਰੈਲ (ਵਿਸ਼ਵ ਵਾਰਤਾ)-ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਫਸੇ ਦਾ ਰਿਮਾਂਡ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਕੋਲ ਖਤਮ ਹੋ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕਰੇਗੀ। 28 ਮਾਰਚ ਨੂੰ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ 1 ਅਪ੍ਰੈਲ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਸੀ।ਜਾਣਕਾਰੀ ਅਨੁਸਾਰ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।