ਦਿੱਲੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਥੋੜ੍ਹੀ ਦੇਰ ਬਾਅਦ ਕਰਨਗੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਖੇ ਸਥਿਤ ਕਪੂਰਥਲਾ ਹਾਊਸ ਪਹੁੰਚ ਗਏ ਹਨ।ਮੁੱਖ ਮੰਤਰੀ ਅੱਜ 4 ਵਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਵਾਉਣ ਦੀ ਅਪੀਲ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਪਿਛਲੇ 1 ਸਾਲ ਤੋਂ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਅਪੀਲ ਵੀ ਕਰ ਸਕਦੇ ਹਨ। ਮੁੱਖ ਮੰਤਰੀ ਅੱਗੇ ਆ ਰਹੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਖੁਲਵਾਉਣ ਦੀ ਗੱਲ ਵੀ ਪ੍ਰਧਾਨ ਮੰਤਰੀ ਅੱਗੇ ਰੱਖਣਗੇ।