ਨਵੀਂ ਦਿੱਲੀ, 5 ਸਤੰਬਰ – ਕਰਜ਼ਾ ਮੁਆਫੀ ਅਤੇ ਫਸਲਾਂ ਦੇ ਵਾਜਬ ਮੁੱਲ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਲਗਪਗ 4 ਲੱਖ ਕਿਸਾਨ ਤੇ ਮਜ਼ਦੂਰਾਂ ਇਕੱਠੇ ਹੋਏ। ਇਹਨਾਂ ਵਿਚ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਵੀ ਸ਼ਾਮਿਲ ਹਨ।
ਇਸ ਦੌਰਾਨ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਦੇ ਪਹੁੰਚ ਜਾਣ ਕਾਰਨ ਸ਼ਹਿਰ ਵੀ ਜਾਮ ਦੀ ਸਥਿਤੀ ਵੀ ਪੈਦਾ ਹੋ ਗਈ।