ਦਿੱਲੀ MCD ਚੋਣਾਂ ਦੀ ਗਿਣਤੀ ਜਾਰੀ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ)-ਦਿੱਲੀ ਨਗਰ ਨਿਗਮ ‘ਤੇ ਕੌਣ ਰਾਜ ਕਰੇਗਾ, ਭਾਜਪਾ ਜਾਂ ਆਮ ਆਦਮੀ ਪਾਰਟੀ, ਇਹ ਅੱਜ ਤੈਅ ਹੋ ਜਾਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। 42 ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਨੀਮ ਫੌਜੀ ਬਲਾਂ ਦੀਆਂ 20 ਕੰਪਨੀਆਂ ਅਤੇ 10,000 ਤੋਂ ਵੱਧ ਦਿੱਲੀ ਪੁਲਿਸ ਦੇ ਜਵਾਨ ਗਿਣਤੀ ਕੇਂਦਰਾਂ ਵਿੱਚ ਤਾਇਨਾਤ ਕੀਤੇ ਗਏ ਹਨ।ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਾਂ ਪਈਆਂ ਸਨ। ਚੋਣ ਕਮਿਸ਼ਨ ਮੁਤਾਬਕ ਇਸ ਵਾਰ 50 ਫੀਸਦੀ ਦੇ ਕਰੀਬ ਪੋਲਿੰਗ ਹੋਈ ਹੈ। 2017 ਵਿੱਚ, ਮਤਦਾਨ 53.55% ਸੀ। ਯਾਨੀ ਜੇਕਰ ਹੁਣ ਤੱਕ ਦੇ ਅੰਕੜਿਆਂ ਦੀ ਤੁਲਨਾ ਕਰੀਏ ਤਾਂ ਇਸ ਵਾਰ 3 ਫੀਸਦੀ ਘੱਟ ਵੋਟਿੰਗ ਹੋਈ ਹੈ।