ਦਿੱਲੀ MCD ਚੋਣ ਨਤੀਜੇ: ‘ਆਪ’ ਨੂੰ ਬਹੁਮਤ ; 77 ਸੀਟਾਂ ‘ਤੇ ਅੱਗੇ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ)-ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ‘ਆਪ’ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ ‘ਚੋਂ ‘ਆਪ’ 77 ਸੀਟਾਂ ‘ਤੇ ਅੱਗੇ ਹੈ ਅਤੇ 56 ‘ਤੇ ਜਿੱਤ ਦਰਜ ਕੀਤੀ ਹੈ। ਜਦਕਿ ਭਾਜਪਾ 46 ਸੀਟਾਂ ‘ਤੇ ਜਿੱਤ ਦਰਜ ਕਰਕੇ 58 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਕਾਂਗਰਸ ਨੇ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। MCD ਵਿੱਚ ਬਹੁਮਤ ਲਈ 126 ਸੀਟਾਂ ਦੀ ਲੋੜ ਹੈ।