ਦੁਖਦਾਈ ਖ਼ਬਰ ; ਮਾਪਿਆਂ ਦੇ ਇਕਲੌਤੇ ਪੁੱਤ ਦੀ ਵਿਦੇਸ਼ ’ਚ ਮੌਤ
ਚੰਡੀਗੜ੍ਹ, 20ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨ ਬੱਚਿਆਂ ਦੀਆਂ ਮੌਤ ਦੀਆਂ ਖ਼ਬਰਾਂ ਮਿਲਦੀਆਂ ਹਨ। ਹੁਣ ਅਜਿਹੀ ਹੀ ਇਕ ਦੁਖਦਾਈ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨਾਨੋਵਾਲ ਖੁਰਦ ਤੋਂ ਸਾਹਮਣੇ ਆਈ ਹੈ। ਪਰਿਵਾਰ ਸਰਕਾਰਾਂ ਨੂੰ ਆਪਣੇ ਇਕਲੋਤੇ ਪੁੱਤਰ ਦੀ ਦੇਹ ਨੂੰ ਜਲਦੀ ਪਿੰਡ ਲਿਆਉਣ ਦੀ ਅਪੀਲ ਕਰ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 24 ਸਾਲਾ ਅੰਮ੍ਰਿਤਪਾਲ ਸਿੰਘ ਪੁੱਤਰ ਜਸਪਾਲ ਸਿੰਘ 2017 ਵਿੱਚ ਉੱਚ ਵਿੱਦਿਆ ਲਈ ਆਸਟਰੇਲੀਆ ਦੇ ਸ਼ਹਿਰ ਪਰਥ ਗਿਆ ਸੀ। ਜਿੱਥੇ ਹੁਣ ਉਹ ਆਪਣੀ ਪੜ੍ਹਾਈ ਕਰਨ ਤੋਂ ਬਾਅਦ ਵਰਕ ਪਰਮਟ ਉਤੇ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਏ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਰਵਿੰਦਰ ਸਿੰਘ ਦੇ ਆਸਟ੍ਰੇਲੀਆ ਰਹਿੰਦੇ ਸਪੁੱਤਰ ਮਨਪ੍ਰੀਤ ਸਿੰਘ ਨੇ ਇਸ ਮੰਦਭਾਗੀ ਖਬਰ ਤੋਂ ਉਹਨਾਂ ਨੂੰ ਜਾਣੂ ਕਰਾਇਆ। ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ ਇਸ ਲਈ ਮਾਪਿਆਂ ਨੇ ਆਸਟ੍ਰੇਲੀਆ ਪੜ੍ਹਨ ਵਾਸਤੇ ਭੇਜਿਆ ਸੀ। ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਅਤੇ ਆਸਟਰੇਲੀਆ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਅੰਮ੍ਰਿਤਪਾਲ ਦੀ ਮੌਤ ਨਾਲ ਜਿੱਥੇ ਪਿੰਡ ਨਾਨੋਵਾਲ ਖੁਰਦ ਦੇ ਸੋਗ ਦਾ ਮਾਹੌਲ ਹੈ ਉਸ ਦੇ ਨਾਲ ਇਲਾਕੇ ਦੇ ਪਿੰਡਾਂ ਵਿਚ ਵੀ ਇਸ ਅਣਹੋਣੀ ਖ਼ਬਰ ਨੂੰ ਲੈ ਕੇ ਬਣਿਆ ਹੋਇਆ।