ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ; ਅੱਜ ਤੋਂ ਕੀਮਤ ਲਾਗੂ
ਚੰਡੀਗੜ੍ਹ, 21ਨਵੰਬਰ(ਵਿਸ਼ਵ ਵਾਰਤਾ)- ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦਿੱਲੀ-ਐਨਸੀਆਰ ਖੇਤਰ ਦੇ ਲੋਕਾਂ ਨੂੰ ਝਟਕਾ ਦਿੰਦੇ ਹੋਏ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਦਿੱਲੀ ਐਨਸੀਆਰ ਵਿੱਚ ਫੁੱਲ ਕਰੀਮ ਵਾਲੇ ਦੁੱਧ ਦੇ ਭਾਅ ਵਿੱਚ 1 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। ਟੋਕਨ ਵਾਲੇ ਦੁੱਧ ਦੇ ਭਾਅ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੀਮਤਾਂ ਵਿੱਚ ਕੀਤਾ ਗਿਆ ਵਾਧਾ ਅੱਜ ਸੋਮਵਾਰ ਤੋਂ ਲਾਗੂ ਹੋ ਜਾਵੇਗਾ।