ਦੇਸ਼ ਦੇ ਪੰਜ ਸੂਬਿਆਂ ‘ਚ 22 ਜਨਵਰੀ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ,18ਜਨਵਰੀ(ਵਿਸ਼ਵ ਵਾਰਤਾ) ਆਯੁਧਿਆ ਵਿੱਚ ਰਾਮ ਮੰਦਰ ਲਈ ਪ੍ਰਾਣ ਪ੍ਰਤਿਸ਼ਟਠਾ ਸਮਾਰੋਹ ਮੌਕੇ ਦੇਸ਼ ਦੇ ਪੰਜ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ। ਦੱਸ ਦਈਏ ਕਿ 22 ਜਨਵਰੀ ਨੂੰ ਆਯੁਧਿਆ ਵਿੱਚ ਹੋਣ ਵਾਲੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਕਈ ਵੀਵੀਆਈਪੀ ਸ਼ਮੂਲੀਅਤ ਕਰਨਗੇ। ਇਸਦੇ ਮੱਦੇਨਜ਼ਰ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਛੁੱਟੀ ਕੀਤੀ ਗਈ ਹੈ, ਜਿਨ੍ਹਾਂ ਸੂਬਿਆਂ ਵਿੱਚ ਛੁੱਟੀ ਕੀਤੀ ਗਈ ਹੈ ਉਨ੍ਹਾਂ ਵਿੱਚ ਉਤਰ ਪ੍ਰਦੇਸ਼ , ਮੱਧ ਪ੍ਰਦੇਸ਼, ਛੱਤੀਸ਼ਗੜ੍ਹ, ਹਰਿਆਣਾ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗੋਆ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰਾਂ ਵੱਲੋਂ ਉਸ ਦਿਨ ਸੂਬਿਆਂ ਵਿੱਚ ਸਾਰੇ ਸ਼ਰਾਬ ਦੇ ਠੇਕੇ ਵੀ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ।