Advertisement
ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਅੱਜ ਦੋ ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਇਹ ਜਾਣਕਾਰੀ ਦਿੰਦੇ ਹੋਏ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੂੰ ਸਬ-ਡਿਵੀਜ਼ਨਲ ਮੈਜਿਸਟ੍ਰੇਟ ਬੁਢਲਾਡਾ ਅਤੇ ਸ੍ਰੀ ਪਿਰਥੀ ਸਿੰਘ ਨੂੰ ਸਬ-ਡਿਵੀਜ਼ਨਲ ਮੈਜਿਸਟ੍ਰੇਟ ਜਲਾਲਾਬਾਦ ਵਜੋਂ ਤਾਇਨਾਤ ਕੀਤਾ ਗਿਆ ਹੈ।
Advertisement