ਨਕੋਦਰ ‘ਚ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ)-ਬੀਤੀ ਰਾਤ ਨਕੋਦਰ ਵਿੱਚ ਇੱਕ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਆਦਰਸ਼ ਕਾਲੋਨੀ ਦੇ ਰਹਿਣ ਵਾਲੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਦੀ ਰਾਇਲ ਟਾਵਰ ਕੋਲ ਦੁਕਾਨ ਸੀ। ਬੀਤੇ ਰਾਤ ਨੂੰ ਕਰੀਬ 8.30 ਵਜੇ ਦੁਕਾਨ ਉਤੇ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਵਿੱਚ ਕੱਪੜਾ ਵਪਾਰੀ ਨੂੰ ਮਿਲਿਆ ਗੰਨਮੈਨ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਜਲੰਧਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਕੱਪੜਾ ਵਪਾਰੀ ਤੋਂ ਗੈਂਗਸਟਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਵੱਲੋਂ ਗੰਨਮੈਨ ਵੀ ਦਿੱਤਾ ਗਿਆ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਆਈਜੀ ਗੁਰਸ਼ਰਨ ਸਿੰਘ, ਐਸ ਐਸ ਪੀ ਸਵਰਨਦੀਪ ਸਿੰਘ, ਡੀਐਸਪੀ ਸਰਬਜੀਤ ਸਿੰਘ ਬਾਹੀਆ ਸਮੇਤ ਹੋਰ ਅਧਿਕਾਰੀ ਵੱਡੀ ਫੋਰਸ ਨਾਲ ਮੌਕੇ ਉਤੇ ਪਹੁੰਚ ਗਏ। ਪੁਲਿਸ ਨੇ ਗੈਂਗਸਟਰ ਰਿੰਦਾ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।