ਪੰਜਾਬ ਰਾਜ ਭਵਨ ਦੇ ਬਾਹਰ ਕਾਂਗਰਸ ਪਾਰਟੀ ਦਾ ਜਬਰਦਸਤ ਵਿਰੋਧ ਪ੍ਰਦਰਸ਼ਨ
ਨਵਜੋਤ ਸਿੰਘ ਸਿੱਧੂ ਵੀ ਵਿਰੋਧ ਪ੍ਰਦਰਸ਼ਨ ਵਿੱਚ ਮੌਜੂਦ
ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ਖਿਲਾਫ ਵੀ ਕੀਤੀ ਨਾਅਰੇਬਾਜੀ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਰਤਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਬਾਹਰ ਨਜ਼ਰ ਆਏ । ਉਹਨਾਂ ਨੇ ਪੰਜਾਬ ਰਾਜ ਭਵਨ ਦੇ ਬਾਹਰ ਲਖੀਮਪੁਰ ਖੀਰੀ ਵਿਖੇ ਹੋਈ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟਾਉਂਦਿਆ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਅਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਨਾਅਰੇਬਾਜੀ ਕੀਤੀ। ਇਸ ਦੌਰਾਨ ਉਹਨਾਂ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਹੋਰ ਕਈ ਕਾਂਗਰਸੀ ਵਿਧਾਇਕ ਅਤੇ ਵਰਕਰ ਮੌਜੂਦ ਸਨ। ਨਵਜੋਤ ਸਿੱਧੂ ਅਤੇ ਬਰਿੰਦਰ ਢਿੱਲੋਂ ਸਮੇਤ ਪ੍ਰਦਰਸ਼ਨ ਕਰ ਰਹੇ ਸਾਰੇ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਨੇੜਲੇ ਪੁਲਿਸ ਸਟੇਸ਼ਨ ਲਿਜਾਇਆ ਗਿਆ ਹੈ।