• ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੱਖ-ਵੱਖ ਅਹੁਦਿਆਂ ‘ਤੇ 76 ਅਫਸਰਾਂ ਨੂੰ ਪੱਕੀ ਭਰਤੀ ਤਹਿਤ ਕੀਤਾ ਨਿਯੁਕਤ
• ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਸਟੇਟ ਸ਼ਹਿਰੀ ਵਿਕਾਸ ਅਥਾਰਟੀ ਲਈ 42 ਉਮੀਦਵਾਰਾਂ ਨੂੰ ਕੀਤਾ ਨਿਯੁਕਤ
• ਵਿਭਾਗ ਵਿੱਚ 1100 ਪੋਸਟਾਂ ਦੀ ਭਰਤੀ ਦਾ ਟੀਚਾ ਮਿੱਥਿਆ: ਸਿੱਧੂ
ਚੰਡੀਗੜ•, 9 ਮਾਰਚ
ਸ਼ਹਿਰੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਦੇਣ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ 1100 ਪੋਸਟਾਂ ‘ਤੇ ਭਰਤੀ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਤਹਿਤ 650 ਪੋਸਟਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਜਦੋਂ ਕਿ 456 ਪੋਸਟਾਂ ਦਾ ਮਾਮਲਾ ਮਾਨਯੋਗ ਅਦਾਲਤ ਵੱਲੋਂ ਸਟੇਅ ਕੀਤੀ ਗਈ ਹੈ ਜਿਸ ਦੀ ਰੋਕ ਹਟਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨੇਂ ਭਰਤੀ 118 ਉਮੀਦਵਾਰਾਂ ਨੂੰ ਨਿਯੁਕਤ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਇਥੇ ਸੈਕਟਰ-35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਹੋਇਆ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਘਰ ਘਰ ਰੋਜ਼ਗਾਰ’ ਦੇਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਭਰਤੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ। ਅੱਜ ਜਿਨ•ਾਂ 118 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਉਨ•ਾਂ ਵਿੱਚੋਂ 76 ਅਫਸਰ ਵੱਖ-ਵੱਖ ਅਹੁਦਿਆਂ ‘ਤੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਪੱਕੇ ਤੌਰ ‘ਤੇ ਭਰਤੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਸਟੇਟ ਸਹਿਰੀ ਵਿਕਾਸ ਅਥਾਰਟੀ (ਸੁੱਡਾ) ਵਿੱਚ 42 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ।
ਸ. ਸਿੱਧੂ ਨੇ ਕਿਹਾ ਕਿ 76 ਉਮੀਦਵਾਰਾਂ ਦੀ ਭਰਤੀ ਦੀ ਗੱਲ ਕਰਦਿਆਂ ਕਿਹਾ ਕਿ ਇਸ ਸਰਕਾਰ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਉਮੀਦਵਾਰਾਂ ਨੂੰ ਰੈਗੂਲਰ ਭਰਤੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ•ਾਂ ਸਾਰੇ ਨਵੇਂ ਭਰਤੀ ਉਮੀਦਵਾਰਾਂ ਨੂੰ ਤਨਦੇਹੀ ਅਤੇ ਆਪਣੀ ਪੂਰੀ ਕਾਰਜਕੁਸ਼ਲਤਾ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਸ਼ਹਿਰਾਂ ਵਿੱਚ ਰਹਿੰਦੀ ਹੈ ਜਿਸ ਕਾਰਨ ਉਨ•ਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸ਼ਹਿਰੀਆਂ ਨੂੰ ਬਿਹਤਰ, ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦਿੱਤੀਆਂ ਜਾਣ। ਉਨ•ਾਂ ਕਿਹਾ ਕਿ ਕਿਸੇ ਵੀ ਨਵੇਂ ਭਰਤੀ ਅਫਸਰ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਨਿੱਜੀ ਤੌਰ ‘ਤੇ ਉਨ•ਾਂ ਨੂੰ ਮਿਲ ਸਕਦੇ ਹਨ ਅਤੇ ਕਿਹਾ ਕਿ ਆਪਣਾ ਕੰਮ ਇਮਾਨਦਾਰੀ ਅਤੇ ਮਿਹਨਤ ਨਾਲ ਕਰਨ।
ਇਸ ਤੋਂ ਪਹਿਲਾਂ ਸ. ਸਿੱਧੂ ਨੇ ਸ਼ਮ•ਾਂ ਰੌਸ਼ਨ ਕਰ ਕੇ ਸਮਾਗਮ ਦਾ ਆਗਾਜ਼ ਕੀਤਾ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਸ. ਸਿੱਧੂ ਅਤੇ ਨਵੇਂ ਭਰਤੀ ਉਮੀਦਵਾਰਾਂ ਦਾ ਸਵਾਗਤ ਕੀਤਾ। ਉਨ•ਾਂ ਕਿਹਾ ਕਿ ਸਰਕਾਰੀ ਨੌਕਰੀ ਮਿਲਣਾ ਕਿਸੇ ਵੀ ਇਨਸਾਨ ਲਈ ਮਾਣ ਵਾਲੀ ਗੱਲ ਹੁੰਦੀ ਹੈ ਅਤੇ ਅੱਜ ਉਹ ਸਾਰੇ ਉਮੀਦਵਾਰਾਂ ਦਾ ਵਿਭਾਗ ਵਿੱਚ ਆਉਣ ‘ਤੇ ਸਵਾਗਤ ਕਰਦੇ ਹਨ। ਉਨ•ਾਂ ਕਿਹਾ ਕਿ ਇਹ ਨਵੇਂ ਭਰਤੀ ਉਮੀਦਵਾਰਾਂ ਲਈ ਦੋਹਰੀ ਖੁਸ਼ੀ ਦਾ ਮੌਕਾ ਹੈ ਜਦੋਂ ਉਨ•ਾਂ ਨੂੰ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਸ.ਸਿੱਧੂ ਵੱਲੋਂ ਦਿੱਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਵਿਭਾਗ ਦੇ ਵੱਖ-ਵੱਖ ਵਿੰਗਾਂ ਵਿੱਚ ਨਿਯੁਕਤ ਹੋਏ 76 ਉਮੀਦਵਾਰਾਂ ਵਿੱਚੋਂ 12 ਕਾਰਜਸਾਧਕ ਅਧਿਕਾਰੀ, 29 ਬਿਲਡਿੰਗ ਇੰਸਪੈਕਟਰ, 5 ਸਬ ਫਾਇਰ ਅਫ਼ਸਰ3 ਸੈਨੇਟਰੀ ਇੰਸਪੈਕਟਰ, 11 ਡਿਵੀਜ਼ਨਲ ਅਕਾਊਂਟੈਂਟ, 3 ਸੈਨੇਟਰੀ ਇੰਸਪੈਕਟਰ, 5 ਸਹਾਇਕ ਕਾਰਪੋਰੇਸ਼ਨ ਇੰਜਨੀਅਰ, 4 ਜੂਨੀਅਰ ਡਰਾਫਟਸਮੈਨ, 2 ਕਾਨੂੰਨੀ ਸਹਾਇਕ 2 ਅਤੇ 5 ਅਕਾਊਂਟੈਂਟ ਗਰੇਡ-1 ਅਫਸਰ ਸ਼ਾਮਲ ਹਨ। ਸੁੱਡਾ ਅੰਦਰ ਭਰਤੀ 46 ਉਮੀਦਵਾਰਾਂ ਵਿੱਚੋਂ 8 ਉਮੀਦਵਾਰ ਸਟੇਟ ਕਾਡਰ ਅਤੇ 34 ਸ਼ਹਿਰਾਂ ਦੇ ਕਾਡਰ ਦੇ ਭਰਤੀ ਕੀਤੀ ਗਏ।
ਅੰਤ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਦੀ ਤਾਇਨਾਤੀ ਸਥਾਨ ਸਬੰਧੀ ਦਿੱਕਤ ਹੈ ਤਾਂ ਉਹ ਹੱਲ ਕਰ ਦਿੱਤੀ ਜਾਵੇਗੀ। ਇਸ ਮੌਕੇ ਅੰਮ੍ਰਿਤਸਰ ਤੋਂ ਕੌਂਸਲਰ ਦਮਨਜੀਤ ਸਿੰਘ ਨੇ ਕੈਬਨਿਟ ਮੰਤਰੀ ਸ. ਸਿੱਧੂ ਦਾ ਧੰਨਵਾਦ ਕੀਤਾ ਜਿਨ•ਾਂ ਦੀ ਅਗਵਾਈ ਹੇਠ ਵਿਭਾਗ ਨੇ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਂਦਿਆਂ ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਹੈ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਵਿਧਾਇਕ ਸ. ਪਰਗਟ ਸਿੰਘ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ, ਵਿਸ਼ੇਸ਼ ਸਕੱਤਰ ਸ੍ਰੀ ਮਹਿੰਦਰ ਪਾਲ ਸਿੰਘ, ਸਲਾਹਕਾਰ ਸ੍ਰੀ ਅੰਗਦ ਸਿੰਘ ਸੋਹੀ, ਰਾਜੀ ਮਹਾਜਨ, ਮੁੱਖ ਵਿਜੀਲੈਂਸ ਅਧਿਕਾਰੀ ਸ੍ਰੀ ਸੁਦੀਪ ਮਾਣਕ, ਚੀਫ ਇੰਜਨੀਅਰ ਸ੍ਰੀ ਮੁਕਲ ਸੋਨੀ, ਸੁਪਰਡੈਂਟ ਇੰਜਨੀਅਰ ਸ੍ਰੀ ਅਤੁਲ ਸ਼ਰਮਾ ਤੇ ਪੀ.ਐਮ.ਆਈ.ਡੀ.ਸੀ. ਦੇ ਮੈਨੇਜਰ ਸ੍ਰੀ ਵੀ.ਪੀ.ਸਿੰਘ ਵੀ ਹਾਜ਼ਰ ਸਨ।
Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ
Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ • ਹੁਣ...