• ਪੰਚਾਇਤ ਮੰਤਰੀ ਸ.ਬਾਜਵਾ ਤਰਫੋਂ ਸੜਕ ਲਈ 12 ਲੱਖ ਰੁਪਏ ਅਤੇ ਯਾਦਗਾਰ ਦੇ ਸੁੰਦਰੀਕਰਨ ਲਈ ਅਖਤਿਆਰੀ ਫੰਡ ਵਿੱਚੋਂ 12 ਲੱਖ ਰੁਪਏ ਦਿੱਤੇ ਜਾਣਗੇ
• ਇਤਿਹਾਸਕ ਤੇ ਵਿਰਾਸਤੀ ਯਾਦਗਾਰਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ
• ਪੰਜਾਬ ਵਿੱਚ ਵਿਰਾਸਤੀ ਮੇਲਿਆਂ ਨੂੰ ਮੁੜ ਬਹਾਲ ਕੀਤਾ
ਐਸ.ਏ.ਐਸ.ਨਗਰ, 10 ਜਨਵਰੀ (ਵਿਸ਼ਵ ਵਾਰਤਾ)- ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਦਾ ਦੌਰਾ ਕਰਦਿਆਂ ਇਥੇ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਅਤੇ ਇਸ ਥਾਂ ਦੇ ਵਿਕਾਸ ਲਈ 24 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਸ਼ਹਿਰ ਤੋਂ ਯਾਦਗਾਰ ਨੂੰ ਜੋੜਦੀ ਸੜਕ ਦੀ ਖਸਤਾ ਹਾਲਤ ਅਤੇ ਯਾਦਗਾਰ ਵਿਖੇ ਸੈਲਾਨੀਆਂ ਦੀ ਸੁਵਿਧਾ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਮੰਗ ਕਰਨ ਉਪਰੰਤ ਕੈਬਨਿਟ ਮੰਤਰੀ ਸ. ਸਿੱਧੂ ਨੇ ਅੱਜ ਇਸ ਥਾਂ ਦਾ ਦੌਰਾ ਕਰ ਕੇ ਮੌਜੂਦਾ ਹਾਲਤਾਂ ਨੂੰ ਵੇਖਿਆ।
ਸ. ਸਿੱਧੂ ਨੇ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਯਾਦਗਾਰ ਨਾਲ ਜੋੜਦੀ ਸੜਕ ਦੇ ਨਵੀਨੀਕਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤਰਫੋਂ 12 ਲੱਖ ਰੁਪਏ ਅਤੇ ਯਾਦਗਾਰ ਦੇ ਸੁੰਦਰੀਕਰਨ ਤੇ ਸੈਲਾਨੀਆਂ ਨੂੰ ਸੁਵਿਧਾਵਾਂ ਦੇਣ ਲਈ ਉਹ ਆਪਣੇ ਨਿੱਜੀ ਅਖਤਿਆਰੀ ਕੋਟੇ ਵਿੱਚੋਂ 12 ਲੱਖ ਰੁਪਏ ਦੇਣਗੇ। ਉਨਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਥਿਤ ਇਤਿਹਾਸਕ ਤੇ ਵਿਰਾਸਤੀ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਤੋਂ ਬਾਹਰ ਦੇਸ਼ਾਂ ਤੇ ਵਿਦੇਸ਼ਾਂ ਤੋਂ ਵੀ ਸੈਲਾਨੀ ਵੱਡੀ ਗਿਣਤੀ ਵਿੱਚ ਪੰਜਾਬ ਆਉਣ। ਉਨਾ ਕਿਹਾ ਕਿ ਮੁੱਖ ਮੰਤਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਵਿਰਾਸਤੀ ਮੇਲੇ ਮੁੜ ਬਹਾਲ ਕੀਤੇ ਗਏ ਹਨ ਅਤੇ ਵਿਭਾਗ ਵੱਲੋਂ ਪਟਿਆਲਾ, ਅੰਮ੍ਰਿਤਸਰ, ਬਠਿੰਡਾ ਤੇ ਕਪੂਰਥਲਾ ਵਿਖੇ ਵਿਰਾਸਤੀ ਮੇਲੇ ਲਗਾਏ ਜਾਣਗੇ। ਪਹਿਲਾ ਮੇਲਾ ਫਰਵਰੀ ਵਿੱਚ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਲੋਗਨ ‘ਸੱਭਿਆਚਾਰ ਤੋਂ ਰੋਜ਼ਗਾਰ’ ਜਿਸ ਤਹਿਤ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਰਾਹੀਂ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ ਅਤੇ ਸੂਬੇ ਅੰਦਰ ਸਥਿਤ ਸੈਲਾਨੀ ਕੇਂਦਰਾਂ ਨੂੰ ਸੈਲਾਨੀਆਂ ਲਈ ਹੋਰ ਖਿੱਚ ਭਰਪੂਰ ਬਣਾਉਣਾ ਹੈ।
ਸ. ਸਿੱਧੂ ਨੇ ਕਿਹਾ ਕਿ ਚੱਪੜਚਿੜੀ ਯਾਦਗਾਰ ਸਿੱਖ ਕੌਮ ਦੇ ਸ਼ਾਨਾਮੱਤੀ ਇਤਿਹਾਸ ਦੀ ਗਵਾਹ ਹੈ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਦਾ ਨਾਸ਼ ਕਰਦਿਆਂ ਹੱਕ-ਸੱਚ ਤੇ ਧਰਮ ਦਾ ਰਾਜ ਸਥਾਪਤ ਕਰ ਕੇ ਸਿੱਕਾ ਚਲਾਇਆ ਸੀ। ਉਨ•ਾਂ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਆਪਣੇ ਪਿਛੋਕੜ ਨਾਲ ਜੋੜਨ ਅਤੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਅਜਿਹੀਆਂ ਯਾਦਗਾਰਾਂ ‘ਤੇ ਲਿਆਉਣ ਦੀ ਲੋੜ ਹੈ। ਉਨਾ ਕਿਹਾ ਕਿ ਜੇਕਰ ਅਜਿਹੀਆਂ ਯਾਦਗਾਰਾਂ ‘ਤੇ ਸੈਲਾਨੀਆਂ ਲਈ ਸੁਵਿਧਾਵਾਂ ਸਥਾਪਤ ਕੀਤੀਆਂ ਜਾਣ ਤਾਂ ਉਹ ਇਥੇ ਖਿੱਚੇ ਆਉਣਗੇ। ਉਨਾ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀ ਆਪਣੇ ਬੱਚਿਆਂ ਨੂੰ ਪੰਜਾਬ ਨਾਲ ਜੋੜਨਾ ਚਾਹੁੰਦੇ ਹਨ ਜਿਸ ਲਈ ਸਾਨੂੰ ਮਾਹੌਲ ਬਣਾਉਣਾ ਪਵੇਗਾ। ਉਨ•ਾਂ ਕਿਹਾ ਕਿ ਅੱਜ ਦਾ ਦੌਰਾ ਉਨਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨਾਲ ਮਿਲ ਕੇ ਕਰਨਾ ਸੀ ਪ੍ਰੰਤੂ ਸ. ਬਾਜਵਾ ਦੀ ਜ਼ਰੂਰੀ ਮੀਟਿੰਗ ਹੋਣ ਕਰ ਕੇ ਆ ਨਹੀਂ ਸਕੇ। ਸ. ਬਾਜਵਾ ਨੇ ਉਨਾ ਨੂੰ ਇਸ ਯਾਦਗਾਰ ਨਾਲ ਜੋੜਦੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਉਨ•ਾਂ ਦੇ ਵਿਭਾਗ ਵੱਲੋਂ ਕੋਈ ਵੀ ਐਲਾਨ ਕਰਨ ਲਈ ਕਿਹਾ ਸੀ ਜਿਸ ਤਹਿਤ ਉਨ•ਾਂ ਸੜਕ ਲਈ ਸ. ਬਾਜਵਾ ਤਰਫੋਂ 12 ਲੱਖ ਰੁਪਏ ਦਿੱਤੇ ਜਾ ਰਹੇ ਹਨ। ਉਨਾ ਕਿਹਾ ਕਿ ਸਥਾਨਕ ਵਿਧਾਇਕ ਸ. ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਚੱਪੜਚਿੜੀ ਸਥਿਤ ਯਾਦਗਾਰ ਲਈ ਕੋਈ ਵੀ ਮੰਗ ਰੱਖਣ ਤਾਂ ਉਨ•ਾਂ ਵੱਲੋਂ ਹਰ ਸੰਭਵ ਮੱਦਦ ਦਿੱਤੀ ਜਾਵੇਗੀ।
ਇਸ ਮੌਕੇ ਸ. ਸਿੱਧੂ ਨੇ ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨਾਲ ਮਿਲ ਕੇ ਪਹਿਲਾ ਯਾਦਗਾਰ ਅਤੇ ਫੇਰ ਮੁਹਾਲੀ ਨੂੰ ਯਾਦਗਾਰ ਨਾਲ ਜੋੜਦੀ ਖਸਤਾ ਹਾਲ ਸੜਕ ਦਾ ਦੌਰਾ ਕੀਤਾ। ਸ. ਸਿੱਧੂ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਚੱਪੜਚਿੜੀ ਦੀ ਮਹਾਨ ਯਾਦਗਾਰ ਨੂੰ ਮੁਹਾਲੀ ਸ਼ਹਿਰ ਨਾਲ ਜੋੜਦੀ ਸੜਕ ਦੀ ਹਾਲਤ ਇੰਨੀ ਖਸਤਾ ਹੈ। ਵਿਧਾਇਕ ਸ. ਸਿੱਧੂ ਵੱਲੋਂ ਇਸ ਸੜਕ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਜਿਸ ‘ਤੇ ਕੈਬਨਿਟ ਮੰਤਰੀ ਨੇ ਸ. ਬਾਜਵਾ ਤਰਫੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਏ.ਡੀ.ਸੀ. (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਐਸ.ਡੀ.ਐਮ. ਮੁਹਾਲੀ ਡਾ.ਆਰ.ਪੀ. ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਵਿਧਾਇਕ ਦੇ ਰਾਜਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਤੇ ਕਾਂਗਰਸੀ ਆਗੂ ਸ੍ਰੀ ਗੁਰਚਰਨ ਸਿੰਘ ਭੰਮਰਾ ਵੀ ਹਾਜ਼ਰ ਸਨ।
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-...