ਚੰਡੀਗੜ, 6 ਸਤੰਬਰ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕੋਟਕਪੁਰਾ ਬੇਅਦਬੀ ਮਾਮਲੇ ‘ਤੇ ਵੱਡੇ ਖੁਲਾਸੇ ਕੀਤੇ। ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕੋਟਕਪੁਰਾ ਧਰਨੇ ਦੀ ਇੱਕ ਵੀਡੀਓ ਦਿਖਾਈ।
ਸ. ਸਿੱਧੂ ਨੇ ਕਿਹਾ ਕਿ ਸੰਗਤਾਂ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਹਨ ਇਸੇ ਦੌਰਾਨ ਉਹਨਾਂ ਉਤੇ ਪੁਲਿਸ ਨੇ ਗੋਲੀਆਂ ਚਲਾ ਦਿਤੀਆਂ ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ।
ਉਹਨਾਂ ਦੋਸ਼ ਲਾਇਆ ਕਿ ਇਹਨਾਂ ਘਟਨਾਵਾਂ ਪਿਛੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਹੱਥ ਹੈ ਕਿਉਂਕਿ ਰਿਪੋਰਟਾਂ ਅਨੁਸਾਰ ਇਹਨਾਂ ਦੋਨਾਂ ਵਿਚਾਲੇ ਉਸ ਰਾਤ 3 ਵਜੇ ਗੱਲਬਾਤ ਹੋਈ ਸੀ।
ਇਸ ਮੌਕੇ ਉਹਨਾਂ ਨੇ ਬੇਅਦਬੀ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਸ਼ਲਾਘਾ ਕੀਤੀ ਨਾਲ ਹੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਵਿਚ ਇਸ ਦਾ ਸਾਹਮਣਾ ਕਰਨਾ ਚਾਹੀਦਾ ਸੀ, ਪਰ ਉਹ ਉਥੋਂ ਭੱਜ ਗਏ।