ਅੰਮ੍ਰਿਤਸਰ, 14 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਅਕਾਲ ਤਖਤ ਸਾਹਿਬ ਨੂੰ ਲਿਖਤੀ ਰੂਪ ਵਿਚ ਬੇਨਤੀ ਕੀਤੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਿਆ ਜਾਵੇ।
ਨਵਜੋਤ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਬੇਅਦਬੀ ਦੀਆਂ ਘਟਨਾਵਾਂ ‘ਚ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਆਗੂਆਂ ਨੂੰ ਪੰਥ ‘ਚੋਂ ਛੇਕਿਆ ਜਾਵੇ।