ਨਵ-ਨਿਯੁਕਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਭਾਲਿਆ ਅਹੁਦਾ
ਕੈਬਨਿਟ ਮੰਤਰੀਆਂ ਨੇ ਦਿੱਤੀ ਵਧਾਈ
ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਗਏ ਨਵ-ਨਿਯੁਕਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਕੁਲਦੀਪ ਧਾਲੀਵਾਲ, ਚੇਤਨ ਸਿੰਘ ਚੌੜਮਾਜਰਾ ਆਦਿ ਨੇ ਗੁਰਮੀਤ ਸਿੰਘ ਖੁੱਡੀਆ ਨੂੰ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ।