ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ
ਪੰਜਾਬ ਦੇ ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ, ਪੜ੍ਹੋ ਪੂਰੀ ਖ਼ਬਰ
ਚੰਡੀਗੜ, 3 ਮਈ (ਵਿਸ਼ਵ ਵਾਰਤਾ) ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਖੁਫੀਆ ਅਧਾਰਤ ਕਾਰਵਾਈ ਵਿੱਚ ਸੀ.ਆਈ.ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://x.com/DGPPunjabPolice/status/1786240521801023864?t=IzAIUNVZbcMGTE03HTNYNQ&s=08
ਡੀਜੀਪੀ ਨੇ ਪੋਸਟ ਵਿੱਚ ਕਿਹਾ ਕਿ ਪੁਲਿਸ ਨੇ ਐਸਐਸਓਸੀ ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਹੈ ਅਤੇ ਪੰਜਾਬ ਪੁਲਿਸ ਨਸ਼ੇ ਦੇ ਨੈਟਵਰਕ ਨੂੰ ਖਤਮ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ।