ਨਸ਼ੇ ਦੇ ਆਦੀ ਨੌਜਵਾਨ ਨੇ ਮਾਤਾ-ਪਿਤਾ ਸਮੇਤ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ
ਚੰਡੀਗੜ੍ਹ 23 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਦੇ ਪਾਲਮ ਇਲਾਕੇ ਵਿੱਚ ਇੱਕ ਨੌਜਵਾਨ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ। ਘਟਨਾ ਬੀਤੀ ਰਾਤ 10.30 ਵਜੇ ਵਾਪਰੀ। ਮੁਲਜ਼ਮ ਦਾ ਨਾਂ ਕੇਸ਼ਵ ਹੈ ਅਤੇ ਉਹ ਨਸ਼ੇ ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਸੀ। ਉਥੋਂ ਪਰਤਣ ਤੋਂ ਬਾਅਦ ਵੀ ਉਸ ਦਾ ਨਸ਼ਾ ਨਹੀਂ ਛੱਡਿਆ। ਉਹ ਪਰਿਵਾਰ ਤੋਂ ਨਸ਼ੇ ਲਈ ਪੈਸੇ ਮੰਗਦਾ ਸੀ। ਕੱਲ੍ਹ ਰਾਤ ਵੀ ਉਸ ਨੇ ਨਸ਼ੇ ਲਈ ਪੈਸੇ ਮੰਗੇ ਸਨ। ਜਦੋਂ ਪਰਿਵਾਰ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦਾ ਫੈਸਲਾ ਕੀਤਾ। ਘਰ ਦੇ ਚਾਰੇ ਮੈਂਬਰਾਂ ਨੂੰ ਵੱਖ-ਵੱਖ ਕਮਰਿਆਂ ਵਿੱਚ ਲਿਜਾ ਕੇ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਮੁਲਜ਼ਮ ਫਰਾਰ ਹੋਣ ਦੀ ਫਿਰਾਕ ਵਿ4ਚ ਸੀ ਪਰ ਉਸ ਦੇ ਚਚੇਰੇ ਭਰਾ ਨੇ ਉਸ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਪਿਤਾ ਦਿਨੇਸ਼, ਮਾਂ ਦਰਸ਼ਨਾ, ਭੈਣ ਉਰਵਸ਼ੀ ਅਤੇ ਦਾਦੀ ਦੀਵਾਨਾ ਦੇਵੀ ਵਜੋਂ ਹੋਈ ਹੈ।