ਨਹੀਂ ਰਹੇ ਪੰਜਾਬੀ ਲੇਖਕ ਜਗਜੀਤ ਸਿੰਘ ਪਿਆਸਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 3 ਅਗਸਤ(ਵਿਸ਼ਵ ਵਾਰਤਾ)- ਮਸ਼ਹੂਰ ਪੰਜਾਬੀ ਲੇਖਕ ਜਗਜੀਤ ਸਿੰਘ ਪਿਆਸਾ (70) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਡੀਐੱਮਸੀ ਲੁਧਿਆਣਾ ‘ਚ ਜ਼ੇਰੇ ਇਲਾਜ ਸਨ। ਪਿਆਸਾ ਦੀ ਕਿਤਾਬ ‘ਤੂ ਬੂਹਾ ਖੋਲ੍ਹ ਕੇ ਰੱਖੀਂ’ ਕਾਫੀ ਮਸ਼ਹੂਰ ਹੈ। ਉਨ੍ਹਾਂ ਦੇ ਲਿਖੇ ਗੀਤ ਵੀ ਕਈ ਨਾਮਵਰ ਕਲਾਕਾਰਾਂ ਨੇ ਗਾਏ ਹਨ।ਇਸ ਖ਼ਬਰ ਨਾਲ ਜਿੱਥੇ ਇੱਕ ਪਾਸੇ ਪੂਰੇ ਸਾਹਿਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਹਨਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬੀ ਸਾਹਿਤ ਦੇ ਨਾਮੀ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪੰਜਾਬੀ ਸਾਹਿਤ ਲਈ ਇਹ ਵੱਡਾ ਘਾਟਾ ਹੈ…
ਪਿਆਸਾ ਜੀ ਦੀਆਂ ਲਿਖਤਾਂ ਅਤੇ ਨਾਮੀ ਕਿਤਾਬਾਂ ਸਦਾ ਸਾਹਿਤ ਨਾਲ ਜੁੜੇ ਲੋਕਾਂ ਦੀਆਂ ਪਸੰਦੀਦਾ ਰਹਿਣਗੀਆਂ…ਪਰਮਾਤਮਾ ਅੱਗੇ ਅਰਦਾਸ…ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ… pic.twitter.com/UjxzG6JnPG
— Bhagwant Mann (@BhagwantMann) August 3, 2022