ਚੰਡੀਗੜ੍ਹ,29 ਜਨਵਰੀ (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਨਾਇਬ ਤਹਿਸੀਦਾਰ ਬੁਢਲਾਡਾ ਦੇ ਰੀਡਰ ਨੂੰ 4,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ।
ਇਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਦੇ ਰੀਡਰ ਨਵਜੀਤ ਸਿੰਘ ਨੂੰ ਮਨਜੀਤ ਸਿੰਘ ਵਾਸੀ ਪਿੰਡ ਧਿੰਗੜ ਜਿਲ੍ਹਾਂ ਮਾਨਸਾ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ઠਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸਦੇ ਪਿਤਾ ਅਤੇ ਪਤਨੀ ਦੇ ਨਾਮ ‘ਤੇ ਖਰੀਦ ਕੀਤੀ ਜਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਮ ‘ਤੇ ਕਰਵਾਉਣ ਬਦਲੇ ਦੋਸ਼ੀ ਰੀਡਰ ਵਲੋਂ 4000 ਰੁਪਏ ਦੀ ਮੰਗ ਕੀਤੀ ਗਈ ਹੈ
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।