ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ‘ਚ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋ ਸਕਦਾ ਹੈ ਐਲਾਨ
ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਚੰਡੀਗੜ੍ਹ, 18ਜਨਵਰੀ(ਵਿਸ਼ਵ ਵਾਰਤਾ)-ਚੋਣ ਕਮਿਸ਼ਨ ਅੱਜ ਦੁਪਹਿਰ 2.30 ਵਜੇ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਇਸ ਦੌਰਾਨ ਚੋਣ ਕਮਿਸ਼ਨ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਤਿੰਨੇ ਰਾਜਾਂ ਵਿੱਚ ਫਰਵਰੀ ਦੇ ਅੱਧ ਵਿੱਚ ਚੋਣਾਂ ਹੋ ਸਕਦੀਆਂ ਹਨ।