ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਦਿਹਾਂਤ

133
Advertisement

ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਦਿਹਾਂਤ

ਪਰਿਣੀਤਾ, ਹੈਲੀਕਾਪਟਰ ਈਲਾ ਅਤੇ ਮਰਦਾਨੀ ਸਮੇਤ ਕਈ ਫਿਲਮਾਂ ਦਾ ਕਰ ਚੁੱਕੇ ਹਨ ਨਿਰਦੇਸ਼ਨ 

ਚੰਡੀਗੜ੍ਹ,24ਮਾਰਚ(ਵਿਸ਼ਵ ਵਾਰਤਾ)-ਮਸ਼ਹੂਰ ਫਿਲਮ ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਦੇਹਾਂਤ ਹੋ ਗਿਆ ਹੈ। ਉਹ 67 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਫਿਲਮ ਨਿਰਮਾਤਾ ਅਤੇ ਉਨ੍ਹਾਂ ਦੇ ਦੋਸਤ ਹੰਸਲ ਮਹਿਤਾ ਨੇ ਸੋਸ਼ਲ ਮੀਡੀਆ ‘ਤੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ।

ਪ੍ਰਦੀਪ ਨੇ ਪਰਿਣੀਤਾ, ਹੈਲੀਕਾਪਟਰ ਈਲਾ ਅਤੇ ਮਰਦਾਨੀ ਸਮੇਤ ਕਈ ਫਿਲਮਾਂ ਦਾ ਨਿਰਦੇਸ਼ਨ ਕੀਤਾ ਸੀ। ਖ਼ਰਾਬ ਸਿਹਤ ਦੇ ਚਲਦਿਆਂ ਉਹਨਾਂ ਨੂੰ ਰਾਤ 3 ਵਜੇ ਹਸਪਤਾਲ ਲਿਆਂਦਾ ਗਿਆ। ਹਾਲਾਂਕਿ ਕਾਫੀ ਮਿਹਨਤ ਤੋਂ ਬਾਅਦ ਵੀ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ। ਅੱਜ ਸ਼ਾਮ 4 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Advertisement