ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਵਿਅਕਤੀ ਦੀ ਕੀਤੀ ਹੱਤਿਆ
ਚੰਡੀਗੜ੍ਹ,16ਜਨਵਰੀ(ਵਿਸ਼ਵ ਵਾਰਤਾ) ਫਗਵਾੜਾ ‘ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ‘ਚ ਭੇਜ ਦਿੱਤਾ ਗਿਆ ਹੈ। ਰਮਨਦੀਪ ਸਿੰਘ ਨਾਮ ਦੇ ਨਿਹੰਗ ਨੇ ਵੀਡੀਓ ਸ਼ੇਅਰ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਹੈ,ਅਗਲੀ ਕਾਰਵਾਈ ਜਾਰੀ ਹੈ।