ਕੇਸਾਂ ਦਾ ਨਿਪਟਾਰਾ ਕਰਕੇ 11 ਕਰੋੜ 90 ਲੱਖ 82 ਹਜ਼ਾਰ 532 ਰੁਪਏ ਦੀ ਕੀਮਤ ਦੇ ਕੀਤੇ ਅਵਾਰਡ ਪਾਸ
ਕੌਮੀ ਲੋਕ ਅਦਾਲਤ ਦੌਰਾਨ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਗਿਆ ਕੇਸਾਂ ਦਾ ਨਿਪਟਾਰਾ
ਐਸ.ਏ.ਐਸ ਨਗਰ, 08 ਸਤੰਬਰ (ਵਿਸ਼ਵ ਵਾਰਤਾ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਦੀਆਂ ਸਮੂਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਵੱਖ-ਵੱਖ ਅਦਾਲਤੀ ਮੁਕਦੱਮਿਆਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵੱਲੋਂ ਇਸ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਜਿਲ੍ਹਾ ਕੋਰਟ ਕੰਪਲੈਕਸ, ਐਸ.ਏ.ਐਸ. ਨਗਰ, ਸਬ ਡਵੀਜ਼ਨ ਖਰੜ ਅਤੇ ਡੇਰਾਬਸੀ ਵਿੱਖੇ ਮੁਕਦੱਮਿਆਂ ਨੂੰ ਨਿਪਟਾਰੇ ਲਈ ਸੁਣਿਆ ਅਤੇ ਵਿਚਾਰਿਆ ਗਿਆ।
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਹਦਾਇਤਾਂ ਅਨੁਸਾਰ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਟੀ. ਪੀ. ਐਸ. ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸੀਜ, ਐੇਨ. ਆਈ ਐਕਟ ਕੇਸ ਅੰਡਰ ਸੈਕਸ਼ਨ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਸ, ਲੇਬਰ ਡਿਸਪਿਉਟਸ, ਲੈਂਡ ਏਕਿਉਜੀਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ^ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸੀਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵੀਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ ਪਰਫੋਰਮੈਂਸ) ਕੈਟੇਗਿਰੀਆਂ ਦੇ ਕੇਸ ਨੂੰ ਨਿਪਟਾਰੇ ਲਈ ਸੁਣਿਆ ਅਤੇ ਵਿਚਾਰਿਆ ਗਿਆ।
ਜਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਜਿਲ੍ਹਾ ਕੋਰਟ ਕੰਪਲੈਕਸ ਐਸ.ਏ.ਐਸ. ਨਗਰ ਵਿਖੇ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅੰਸ਼ੂਲ ਬੇਰੀ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਗਿਰੀਸ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਅਮਿਤ ਬਖ਼ਸ਼ੀ, ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਹਰਜਿੰਦਰ ਕੋਰ, ਅਤੇ ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਪ੍ਰੀਤਇੰਦਰ ਸਿੰਘ ਵਿਰਕ, ਪ੍ਰਧਾਨਗੀ ਅਧਿਕਾਰੀ ਇੰਡਸਟ੍ਰਿਅਲ ਟ੍ਰਿਬਿਊਨਲ ਸ੍ਰੀਮਤੀ ਗੁਰਮੀਤ ਕੌਰ, ਦੀ ਅਗਵਾਈ ਚ ਸੱਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸੇ ਤਰ੍ਹਾਂ ਸਬ ਡਵੀਜ਼ਨ ਡੇਰਾਬੱਸੀ ਵਿਖੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ ) ਸ੍ਰੀਮਤੀ ਬਲਵਿੰਦਰ ਕੌਰ ਧਾਲੀਵਾਲ ਦੀ ਅਗਵਾਈ ਚ ਇਕ ਬੈਂਚ ਅਤੇ ਖਰੜ ਵਿਖੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਅਮਨ ਸ਼ਰਮਾ ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਦਲਜੀਤ ਕੌਰ ਦੀ ਅਗਵਾਈ ਚ ਦੋ ਬੈਂਚ ਬਣਾਏ ਗਏ।
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 348 ਕੇਸਾਂ ਦਾ ਨਿਪਟਾਰਾ ਕਰਕੇ ਕੁਲ 11 ਕਰੋੜ 90 ਲੱਖ 82 ਹਜ਼ਾਰ 532 ਰੁਪਏ ਦੀ ਕੀਮਤ ਦੇ ਅਵਾਰਡ ਪਾਸ ਕੀਤੇ ਗਏ । ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਦੌਰਾਨ ਕਾਫੀ ਸਮੇਂ ਤੋਂ ਲੰਬਿਤ ਦੋ ਕੇਸਾਂ ਦਾ ਵੀ ਆਪਸੀ ਰਜ਼ਾਮੰਦੀ ਕਰਵਾਕੇ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਕ ਕੇਸ ਜੋ ਕਿ 07.04.2016 ਵਿਚ ਫਾਈਲ ਕੀਤਾ ਗਿਆ ਸੀ ਦਾ ਨਿਪਟਾਰਾ 18 ਲੱਖ ਰੁਪਏ ਦਾ ਖਰਚਾ ਪਤੀ ਵੱਲੋਂ ਪਤਨੀ ਨੂੰ ਦਵਾ ਕੇ ਕੀਤਾ ਗਿਆ। ਇਸ ਕੇਸ ਵਿਚ ਪਤੀ ਪਤਨੀ ਦਾ 2014 ਵਿਚ ਵਿਆਹ ਹੋਇਆ ਸੀ ਅਤੇ ਆਪਸ ਵਿਚ ਵਿਵਾਦ ਹੋਣ ਕਰਕੇ ਅੱਜ ਦੀ ਕੌਮੀ ਲੋਕ ਅਦਾਲਤ ਵਿੱਚ ਇਹ ਕੇਸ ਦੋਵੇਂ ਪਾਰਟੀਆਂ ਵਿੱਚ ਸਮਝੋਤੇ ਰਾਹੀਂ ਸੁਲਝਾਇਆ ਗਿਆ। ਉਨ੍ਹਾਂ ਦੱਸਿਆ ਇੱਕ ਹੋਰ ਕੇਸ ਵਿੱਚ ਦੋ ਪਾਰਟੀਆਂ ਨੂੰ ਅਲਗ-ਅਲਗ ਘਰ ਦੇ ਕੇ ਮਾਮਲੇ ਨੂੰ ਤਲਾਕ ਰਾਹੀਂ ਸੁਲਝਾਇਆ ਗਿਆ। ਇਸ ਕੇਸ ਵਿਚ ਪਤੀ-ਪਤਨੀ ਦਾ ਵਿਆਹ 1987 ਵਿਚ ਹੋਇਆ ਸੀ ਅਤੇ ਦੋਵੇਂ ਕਾਫੀ ਸਮੇਂ ਤੋਂ ਅਲਗ-ਅਲਗ ਰਹਿ ਰਹੇ ਸਨ । ਇਸ ਕੇਸ ਦਾ ਵੀ ਦੋਵੇਂ ਪਾਰਟੀਆਂ ਵਿੱਚ ਸਮਝੋਤੇ ਰਾਹੀਂ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ। ਇਸ ਤਰ੍ਹਾਂ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਾਫੀ ਸਮੇਂ ਤੋਂ ਲੰਬਿਤ ਵਿਵਾਹਿਕ ਮਾਮਲਿਆਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਚੀਫ ਜੂਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਕੌਮੀ ਲੋਕ ਅਦਾਲਤ ਰਾਹੀਂ ਕੇਸਾਂ ਦੇ ਨਿਪਟਾਰੇ ਕਰਾਉਣ ਦੇ ਫਾਇਦਿਆਂ ਬਾਰੇ ਦੱਸਿਆ ਕਿ ਕੇਸਾਂ ਵਿੱਚ ਲਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਅਤੇ ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਰਾਜੀਨਾਮਾ ਹੋਣ ਉਪਰੰਤ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਪਾਰਟੀਆਂ ਖੁਸ਼ੀ-ਖੁਸ਼ੀ ਘਰ ਜਾਂਦੀਆਂ ਹਨ।
ਫੋਟੋ ਕੈਪਸ਼ਨ : ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਜਿਲ੍ਹਾ ਕੋਰਟ ਕੰਪਲੈਕਸ ਐਸ.ਏ.ਐਸ ਨਗਰ ਵਿਖੇ ਕੌਮੀ ਲੋਕ ਅਦਾਲਤ ਦੌਰਾਨ ਮੁਕਦੱਮਿਆਂ ਨੂੰ ਨਿਪਟਾਰੇ ਲਈ ਸੁਣਦੇ ਹੋਏ।