ਨੋਇਡਾ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਨੋਇਡਾ ਜ਼ਿਲ੍ਹੇ ਦੇ ਸੈਕਟਰ 65 ਵਿੱਚ ਸ਼ਨੀਵਾਰ ਦੇਰ ਰਾਤ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਮਿਲੀ ਜਾਣਕਾਰੀ ਅਨੁਸਾਰ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ ਹੈ।