ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ
ਚੰਡੀਗੜ੍ਹ,8ਅਕਤੂਬਰ(ਵਿਸ਼ਵ ਵਾਰਤਾ)-ਬੈਂਗਲੁਰੂ ‘ਚ ਸ਼ਨੀਵਾਰ ਨੂੰ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਸ਼ੁਰੂਆਤ ‘ਚ ਕਿਹਾ ਸੀ ਕਿ ਦੁਕਾਨ ਮਾਲਕ ਸਮੇਤ ਚਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਅੱਗ ਬੁਝਾਉਣ ਤੋਂ ਬਾਅਦ ਦੁਕਾਨ ‘ਚੋਂ 12 ਲਾਸ਼ਾਂ ਮਿਲੀਆਂ। ਇਹ ਹਾਦਸਾ ਸ਼ਾਮ ਕਰੀਬ 4:30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਪਟਾਕਿਆਂ ਦੇ ਡੱਬੇ ਉਤਾਰਦੇ ਸਮੇਂ ਅੱਗ ਲੱਗ ਗਈ।