ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਦੀਵਾਲੀ ਦੀ ਆਮਦ ਨੂੰ ਲੈ ਕੇ ਪਟਾਕਿਆਂ ਦੀ ਵਿਕਰੀ ਜਿਥੇ ਜ਼ੋਰ ਫੜਨ ਲੱਗੀ ਹੈ, ਉਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਨਾਲ ਫੈਲਣ ਵਾਲੇ ਪ੍ਰਦੂਸ਼ਣ ਦਾ ਸਖਤ ਨੋਟਿਸ ਲਿਆ ਹੈ| ਇਸ ਸਬੰਧੀ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਅਥਾਰਿਆਂ ਨੂੰ ਨੋਟਿਸ ਭੇਜ ਕੇ ਕੱਲ੍ਹ ਤੱਥ ਜਵਾਬ ਮੰਗਿਆ ਹੈ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਅਤੇ ਨੇੜਲੇ ਇਲਾਕਿਆਂ ਵਿਚ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਉਤੇ ਰੋਕ ਲਾ ਦਿੱਤੀ ਸੀ| ਹਾਲਾਂਕਿ ਦੀਵਾਲੀ ਤੋਂ 10 ਦਿਨ ਪਹਿਲਾਂ ਸੁਣਾਈ ਗਏ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਦੁਕਾਨਦਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ| ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਫੀ ਪੈਸਾ ਖਰਚ ਕਰਕੇ ਪਟਾਕਿਆਂ ਦੀ ਖਰੀਦਕਾਰੀ ਕੀਤੀ ਹੈ ਅਤੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ|
ਇਹ ਵੀ ਦੱਸਣਯੋਗ ਹੈ ਕਿ ਦਿੱਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਦੁਆਰਾ ਵੱਡੀ ਪੱਧਰ ਤੇ ਪ੍ਰਦੂਸ਼ਣ ਅਤੇ ਸ਼ੋਰ-ਸ਼ਰਾਬਾ ਹੁੰਦਾ ਹੈ, ਜਿਸ ਨਾਲ ਕਈ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਕਾਰਨ ਜੂਝਣਾ ਪੈਂਦਾ ਹੈ| ਇਸ ਦਾ ਵਾਤਾਵਰਣ ਉਤੇ ਮਾੜਾ ਅਸਰ ਪੈਂਦਾ ਹੈ, ਜਿਸ ਨਾਲ ਜਾਨਵਰ ਅਤੇ ਪੰਛੀਆਂ ਤੱਕ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈਂਦਾ ਹੈ| ਕਈ ਸਮਾਜ ਸੇਵੀ ਅਤੇ ਬੁੱਧੀਜੀਵੀ ਲੋਕ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਦੀ ਲਗਾਤਾਰ ਮੰਗ ਕਰਦੇ ਰਹੇ ਹਨ|
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ...