ਚੰਡੀਗੜ, 19 ਦਸੰਬਰ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਨਮੋਸ਼ੀਜਨਕ ਹਾਰ ਤੋਂ ਬਚਣ ਲਈ ਕਾਂਗਰਸ ਦੁਆਰਾ ਕੀਤੀਆਂ ਚੋਣ ਧਾਂਦਲੀਆਂ ਅਤੇ ਹਿੰਸਾ ਬਾਰੇ ਪਾਰਟੀ ਦਾ ਪੱਖ ਉਸ ਸਮੇਂ ਸਹੀ ਸਾਬਿਤ ਹੋ ਗਿਆ, ਜਦੋਂ ਵਾਰਡ ਨੰਬਰ 37 ਵਿਚ ਦੁਬਾਰਾ ਕਰਵਾਈ ਚੋਣ ਵਿਚ ਅਕਾਲੀ ਦਲ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਗਿਆ।
ਇਸ ਬਾਰੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਹੜੀ ਚੋਣ ਅਕਾਲੀ ਉਮੀਦਵਾਰ 600 ਵੋਟਾਂ ਦੇ ਫਰਕ ਨਾਲ ਜਿੱਤ ਗਿਆ, ਉਹ ਪਟਿਆਲਾ ਦੀ ਅਸਲੀ ਸਥਿਤੀ ਬਾਰੇ ਬਹੁਤ ਕੁੱਝ ਦੱਸਦੀ ਹੈ। ਉਹਨਾਂ ਕਿਹਾ ਕਿ ਇਹ ਚੋਣ ਸਾਬਿਤ ਕਰਦੀ ਹੈ ਕਿ ਜੇ ਪ੍ਰਦੇਸ਼ ਚੋਣ ਕਮਿਸ਼ਨ ਨੇ ਅਕਾਲੀ-ਭਾਜਪਾ ਗਠਜੋੜ ਵੱਲੋਂ ਕੀਤੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪਟਿਆਲਾ ਵਿਚ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਹੁੰਦੀਆਂ ਤਾਂ ਕਾਂਗਰਸ ਪਾਰਟੀ ਨੂੰ ਲੱਕਤੋੜਵੀਂ ਹਾਰ ਦਾ ਸਾਹਮਣਾ ਕਰਨਾ ਪੈਣਾ ਸੀ।
ਅਕਾਲੀ ਆਗੂ ਨੇ ਕਿਹਾ ਕਿ ਇਹ ਹੁਣ ਕਾਂਗਰਸ ਪਾਰਟੀ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਨਗਰ ਨਿਗਮ ਦੇ 60 ਵਾਰਡਾਂ ਵਿਚੋਂ 59 ਵਾਰਡਾਂ ਉੱਤੇ ਜਿੱਤ ਗਈ ਸੀ ਤਾਂ ਇਹ ਇੱਕੋ ਇੱਕ ਵਾਰਡ ਜਿੱਥੇ ਦੁਬਾਰਾ ਚੋਣ ਹੋਈ ਸੀ, ਉਹ ਕਿਵੇਂ ਹਾਰ ਗਈ? ਉਹਨਾਂ ਕਿਹਾ ਕਿ ਦੁਬਾਰਾ ਹੋਈ ਚੋਣ ਨੇ ਕਾਂਗਰਸ ਦੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ ਅਤੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਨੇ ਪਟਿਆਲਾ ਅਤੇ ਸੂਬੇ ਦੇ ਦੂਜੇ ਹਿੱਸਿਆਂ ਵਿਚ ਹਿੰਸਾ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਸਥਾਨਕ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਸੀ। ਉਹਨਾਂ ਕਿਹਾ ਇਸ ਖੁਲਾਸੇ ਮਗਰੋਂ ਉਹਨਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ ਵੀ ਤੁਰੰਤ ਕਾਰਵਾਈ ਕੀਤੀ ਜਾਣੀ ਬਣਦੀ ਹੈ, ਜਿਹਨਾਂ ਨੇ ਕਾਂਗਰਸ ਦੇ ਏਜੰਟ ਬਣ ਕੇ ਲੋਕਤੰਤਰ ਦਾ ਕਤਲ ਕੀਤਾ ਹੈ।
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ...