ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਤੋਂ ਵੀ ਅੱਜ ਸ਼ਾਮ ਕਰਫਿਊ ਹਟਾ ਲਿਆ ਗਿਆ ਹੈ| ਡੇਰਾ ਸਿਰਸਾ ਮੁਖੀ ਦੇ ਫੈਸਲੇ ਮਗਰੋਂ ਪਟਿਆਲਾ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦੇ ਖਦਸ਼ੇ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਕਰਫਿਊ ਲਾਇਆ ਗਿਆ ਸੀ| ਇਸ ਤੋਂ ਪਹਿਲਾਂ ਮੁਕਤਸਰ, ਫਰੀਦਕੋਟ ਅਤੇ ਸੰਗਰੂਰ ਵਿਚ ਅੱਜ ਕਰਫਿਊ ਹਟਾ ਲਿਆ ਗਿਆ|
ਇਸ ਸਬੰਧੀ ਹੁਕਮ ਜਾਰੀ ਕਰਦਿਆਂ ਆਈ.ਏ.ਐਸ ਜ਼ਿਲ੍ਹਾ ਮੈਜੀਸਟ੍ਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਮਨਾਈ ਹੁਕਮ ਦਫਾ-144 ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹੇਗਾ|
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ Ayodhya ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ Ayodhya ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ ਚੰਡੀਗੜ੍ਹ, 10 ਨਵੰਬਰ,...