ਪਾਕਿਸਤਾਨ ‘ਚ ਭੂਚਾਲ ਕਾਰਨ 9 ਮੌਤਾਂ

97
Advertisement

ਪਾਕਿਸਤਾਨ ‘ਚ ਭੂਚਾਲ ਕਾਰਨ 9 ਮੌਤਾਂ

ਅਫਗਾਨਿਤਾਨ ‘ਚ ਰਿਹਾ ਭੂਚਾਲ ਦਾ ਕੇਂਦਰ

 

ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)- ਮੰਗਲਵਾਰ ਦੇਰ ਰਾਤ 10.15 ਵਜੇ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.6 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ਵਿਚ ਜ਼ਮੀਨ ਤੋਂ 156 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਪਾਕਿਸਤਾਨ ਵਿੱਚ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਉੱਥੇ 302 ਲੋਕ ਜ਼ਖਮੀ ਹਨ। ਅਫਗਾਨਿਸਤਾਨ ‘ਚ ਵੀ 2ਲੋਕਾਂ ਦੀ ਜਾਨ ਗਈ।

ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ, ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵੀ ਹਿੱਲ ਗਏ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਮਿਲੀ ਜਾਣਕਾਰੀ ਅਨੁਸਾਰ ਦਿੱਲੀ-ਐਨਸੀਆਰ, ਗਾਜ਼ੀਆਬਾਦ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੇ ਪੂਰੀ ਰਾਤ ਘਰਾਂ ਦੇ ਬਾਹਰ ਬਿਤਾਈ।

Advertisement