ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

357
Advertisement

ਪੰਚਮ ਪਾਤਸ਼ਾਹ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜੇ ਜਾਣੇ ਹਨ ਜਥੇ

ਅੰਮ੍ਰਿਤਸਰ, 19 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ੨੦੧੮ ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਦੇ ਲਾਹੋਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼ਰਧਾਲੂ ਆਪਣੇ ਪਾਸਪੋਰਟ ੩੧ ਮਾਰਚ ੨੦੧੮ ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

Advertisement

LEAVE A REPLY

Please enter your comment!
Please enter your name here