ਪਾਰਲੀਮੈਂਟ ‘ਚ ਸਮੁੱਚੇ ਸਦਨ ਵੱਲੋਂ ਭੇਂਟ ਕੀਤੀ ਜਾਵੇ ਸ਼ਹੀਦਾਂ ਨੂੰ ਸ਼ਰਧਾਂਜਲੀ-ਭਗਵੰਤ ਮਾਨ

130
Advertisement


-ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਸੰਸਦ ਮੈਂਬਰ ਅੱਜ ਪਾਰਲੀਮੈਂਟ ‘ਚ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਭੇਂਟ ਕਰਨਗੇ ਸ਼ਰਧਾ ਦੇ ਫ਼ੁੱਲ

ਚੰਡੀਗੜ੍ਹ/ਨਵੀਂ ਦਿੱਲੀ, 22 ਮਾਰਚ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਸਰਤਾਜ ਸ਼ਹੀਦਾਂ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਉੱਪਰ 23 ਮਾਰਚ ਨੂੰ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਦੀ ਮੰਗ ਉਠਾਈ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਡਾ. ਧਰਮਵੀਰ ਗਾਂਧੀ, ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਕੁਮਾਰ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਸਪੀਕਰ ਸ੍ਰੀਮਤੀ ਸੁਮੀਤਰਾ ਮਹਾਜਨ ਨਾਲ ਮੁਲਾਕਾਤ ਕੀਤੀ।
‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਸੀ ਕਿ 23 ਮਾਰਚ ਦੇ ਸ਼ਹੀਦੀ ਦਿਹਾੜੇ ਉੱਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਦਾ ਮਾਮਲਾ ਲੋਕ ਸਭਾ ਸਪੀਕਰ ਕੋਲ ਉਠਾਇਆ ਜਾਵੇ। ਜਿਸ ਦੇ ਤਹਿਤ ਅੱਜ ਪੰਜਾਬ ਦੇ 4 ਸੰਸਦ ਮੈਂਬਰਾਂ ਨੇ ਸਪੀਕਰ ਨਾਲ ਮੁਲਾਕਾਤ ਕੀਤੀ ਅਤੇ ਸ਼ਹੀਦਾਂ ਨੂੰ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਇਹ ਵੀ ਮੰਗ ਰੱਖੀ ਕਿ ਸੰਸਦ ਭਵਨ ਦੇ ਸੈਂਟਰਲ ਹਾਲ ਵਿਚ ਉਸ ਕੁਰਸੀ ਉੱਪਰ ਸ਼ਹੀਦੀ ਭਗਤ ਸਿੰਘ ਦੀ ਤਸਵੀਰ ਸੁਸ਼ੋਭਿਤ ਕਰ ਕੇ ਰਾਖਵਾਂ ਰੱਖਿਆ ਜਾਵੇ। ਜਿਸ ਉੱਪਰ ਸ਼ਹੀਦ ਭਗਤ ਸਿੰਘ ਉਦੋਂ ਬੈਠੇ ਸਨ ਜਦੋਂ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ੀ ਹਕੂਮਤ ਵਿਰੁੱਧ ਰੋਸ ਵਜੋਂ ਪਾਰਲੀਮੈਂਟ ‘ਚ ਬੰਬ ਸੁੱਟਣ ਗਏ ਸੀ। ਭਗਵੰਤ ਮਾਨ ਨੇ ਦੱਸਿਆ ਕਿ ਪਾਰਲੀਮੈਂਟ ਕੰਪਲੈਕਸ ਵਿਚ ਸੁਸ਼ੋਭਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ 23 ਮਾਰਚ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਦੀ ਅਗਵਾਈ ਵਿਚ ਹੋਰ ਸੰਸਦ ਮੈਂਬਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਸਪੀਕਰ ਸ੍ਰੀਮਤੀ ਸੁਮੀਤਰਾ ਮਹਾਜਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਇਸ ਉੱਪਰ ਸੰਜੀਦਗੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

Advertisement

LEAVE A REPLY

Please enter your comment!
Please enter your name here