ਮਾਨਸਾ, 1 ਅਕਤੂਬਰ (ਵਿਸ਼ਵ ਵਾਰਤਾ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਜੋ ਵੀ ਮੈਂ ਪਿੰਡਾਂ ਦੀਆਂ ਸੱਥਾਂ ਵਿੱਚ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨਾ ਮੇਰਾ ਮੁੱਢਲਾ ਫਰਜ ਹੋਵੇਗਾ। ਜੋ ਅੱਕਾਂਵਾਲੀ ਜੋਨ ਦੇ ਵੋਟਰਾਂ ਨੇ ਮੈਨੂੰ ਜਿੰਦਗੀ ਵਿੱਚ ਪਹਿਲੀ ਵਾਰ ਚੋਣ ਲੜਨ ਤੇ ਪਿਆਰ ਦਿੱਤਾ ਹੈ, ਮਾਨਸਾ ਜਿਲ੍ਹਾ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਜੋ ਮੈਨੂੰ ਮਾਣ ਦਿੱਤਾ ਹੈ, ਉਸ ਦਾ ਅਹਿਸਾਨ ਮੈਂ ਕਦੇ ਨਹੀਂ ਭੁੱਲਾਂਗਾ।
ਇਨ੍ਹਾਂ ਸ਼ਬਦਾਂ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਬਿਕਰਮ ਸਿੰਘ ਮੋਫਰ ਨੇ ਪਿੰਡ ਕਾਸਿਮਪੁਰ ਛੀਨੇ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਮਾਨਸਾ ਜਿਲ੍ਹੇ ਨੂੰ ਵਿਕਾਸ ਕਾਰਜਾਂ ਪੱਖੌ ਇੱਕ ਨੰਬਰ ਤੇ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ, ਜਿਸ ਨੂੰ ਪੂਰਾ ਕਰਨ ਲਈ ਉਹ ਮਾਨਸਾ ਜਿਲ੍ਹੇ ਦੀ ਫੇਰੀ ਵੀ ਲਾਉਣਗੇ। ਉਨ੍ਹਾਂ ਕਿਹਾ ਕਿ ਮੈਂ ਵੱਧ ਤੋਂ ਵੱਧ ਫੰਡ ਲਿਆ ਕੇ ਮਾਨਸਾ ਜਿਲ੍ਹੇ ਦਾ ਚਹੁੰ ਪੱਖੀ ਵਿਕਾਸ ਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਮਾਨਸਾ ਜਿਲ੍ਹੇ ਦੇ ਵੋਟਰਾਂ ਨੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚੋਂ ਕਾਂਗਰਸ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿਤਾ ਕੇ ਸਲਾਂਘਾਯੋਗ ਕਦਮ ਪੁੱਟਿਆ ਹੈ, ਜਿਸ ਨਾਲ ਪਿੰਡਾਂ ਦਾ ਵੀ ਚਹੁੰ ਪੱਖੀ ਵਿਕਾਸ ਹੋਵੇਗਾ। ਇਸ ਮੌਕੇ ਮੋਹਤਬਰ ਵਿਅਕਤੀਆਂ ਵੱਲੋਂ ਬਿਕਰਮ ਮੋਫਰ ਫੁੱਲਾਂ ਦੇ ਹਾਰ ਪਾ ਕੇ ਸ: ਮੋਫਰ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਲਖਵਿੰਦਰ ਸਿੰਘ ਲੱਖਾ, ਰਣਜੀਤ ਸਿੰਘ ਨੰਬਰਦਾਰ, ਜਸਵੀਰ ਸਿੰਘ ਸ਼ੀਰਾ, ਸਾਬਕਾ ਸਰਪੰਚ ਆਤਮਾ ਸਿੰਘ, ਡਾ: ਅੰਗਰੇਜ ਸਿੰਘ, ਲਛਮਣ ਸਿੰਘ ਗੰਢੂ ਕਲਾਂ, ਦਵਿੰਦਰ ਸਿੰਘ ਹਾਕਮਵਾਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਫੋਟੋ: ਪਿੰਡ ਛੀਨੇ ਵਿਖੇ ਮੋਫਰ ਦਾ ਸਨਮਾਨ ਕਰਦੇ ਹੋਏ ਪਿੰਡ ਦੇ ਲੋਕ।
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...