ਪੁੰਛ ਅੱਤਵਾਦੀ ਹਮਲੇ ‘ਚ ਸ਼ਹੀਦ ਹੋਇਆ ਜਵਾਨ ਪੰਜ ਤੱਤਾਂ ‘ਚ ਵਲੀਨ
ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸ਼ਹੀਦ ਸੇਵਕ ਸਿੰਘ
ਚੰਡੀਗੜ੍ਹ,22ਅਪ੍ਰੈਲ(ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸਿਪਾਹੀ ਸੇਵਕ ਸਿੰਘ ਸ਼ਨੀਵਾਰ ਸਵੇਰੇ ਪੰਜ ਤੱਤਾਂ ‘ਚ ਵਲੀਨ ਹੋ ਗਏ। ਸ਼ਹੀਦ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਭੀੜ ਇਕੱਠੀ ਹੋਈ। ਸ਼ਹੀਦ ਸੇਵਕ ਸਿੰਘ ਦਾ ਅੰਤਿਮ ਸੰਸਕਾਰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਉਨ੍ਹਾਂ ਦੇ ਜੱਦੀ ਪਿੰਡ ਬਾਘਾ ਵਿਖੇ ਕੀਤਾ ਗਿਆ।