ਪੇਂਡੂ ਡਿਸਪੈਂਸਰੀ ਫਾਰਮਾਸਿਸਟਾਂ ਦੇ ਮਸਲਿਆਂ ਦਾ ਠੋਸ ਹੱਲ ਕੱਢਿਆ ਜਾਵੇਗਾ: ਤ੍ਰਿਪਤ ਬਾਜਵਾ

161
Advertisement


• ਨਵੇਂ ਵਿੱਤੀ ਵਰ•ੇ ਤੋਂ ਤਨਖਾਹ ਵਿਚ ਵਾਧਾ ਕੀਤਾ ਜਾਵੇਗਾ
• ਫਾਰਮਾਸਿਸਟ ਯੂਨੀਅਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨਾਲ ਮੀਟਿੰਗ
ਚੰਡੀਗੜ•, 06 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੇਂਡੂ ਫਾਰਮਾਸਿਸਟ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ•ਾਂ ਦੀਆਂ ਜਾਇਜ ਮੰਗਾਂ ਦਾ ਠੋਸ ਹੱਲ ਕੱਢਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਜੇ ਲੋੜ ਪਈ ਤਾਂ ਇਹ ਮਾਮਲਾ ਕੈਬਨਿਟ ਵਿਚ ਵੀ ਰੱਖਿਆ ਜਾਵੇਗਾ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅੱਜ ਪੇਂਡੂ ਡਿਸਪੈਂਸਰੀਆਂ ਫਾਰਮਾਸਿਸਟ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ•ਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਦੌਰਾਨ ਇਹ ਭਰੋਸਾ ਦਿਵਾਇਆ।
ਸ. ਤ੍ਰਿਪਤ ਬਾਜਵਾ ਨੇ ਨਵੇਂ ਵਿੱਤੀ ਵਰੇ• ਤੋਂ ਪੇਂਡੂ ਡਿਸਪੈਂਸਰੀਆਂ ਦੇ ਫਾਰਮਾਸਿਸਟਾਂ ਦੀ ਤਨਖਾਹ ਵਿਚ ਵਾਧਾ ਕਰਨ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਫਾਰਮਾਸਿਸਟਾਂ ਦੇ 31 ਮਾਰਚ ਨੂੰ ਖਤਮ ਹੋ ਰਹੇ ਕੰਟਰੈਕਟ ਨੂੰ ਵੀ ਵਧਾ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਫਾਰਮਾਸਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਹ ਪਿਛਲੇ 12 ਸਾਲ ਤੋਂ ਠੇਕੇ ‘ਤੇ ਕੰਮ ਕਰ ਰਹੇ ਹਨ, ਪਰ ਪਿਛਲੀ ਸਰਕਾਰ ਨੇ ਉਨ•ਾਂ ਦੀਆਂ ਮੰਗਾਂ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ।ਇਸ ਮੌਕੇ ਉਨ•ਾਂ ਤਜ਼ਵੀਜ ਰੱਖੀ ਕਿ ਅਧਿਆਪਕਾਂ ਦੀ ਤਰਜ਼ ਉੱਤੇ ਜੇ ਉਨ•ਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਜਾਵੇ ਤਾਂ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਿੰਨ ਸਾਲ ਮੁੱਢਲੀ ਤਨਖਾਹ ‘ਤੇ ਕੰਮ ਕਰਨ ਲਈ ਰਾਜ਼ੀ ਹਨ।ਪੰਚਾਇਤ ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਲੈਣਗੇ ਅਤੇ ਜੇ ਲੋੜ ਪਈ ਤਾਂ ਇਸ ਮਾਮਲੇ ਨੂੰ ਕੈਬਨਿਟ ਵਿਚ ਵੀ ਰੱਖਿਆ ਜਾਵੇਗਾ।
ਅੱਜ ਦੀ ਇਸ ਮੀਟਿੰਗ ਵਿਚ ਪੇਂਡੂ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡਾਇਰੈਕਟਰ ਸ੍ਰੀ ਸੀ.ਸਿੱਬਨ, ਡਿਪਟੀ ਡਾਇਰੈਕਟਰ ਸੀ੍ਰ ਗੁਰਮੀਤ ਸਿੰਘ ਸਿੱਧੂ, ਓ.ਐਸ.ਡੀ ਗੁਰਦਰਸ਼ਨ ਸਿੰਘ ਬਾਹੀਆ ਅਤੇ ਪੇਂਡੂ ਡਿਸਪੈਂਸਰੀਆਂ ਦੀ ਫਾਰਮਾਸਿਸਟ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਿਰ ਸਨ।

Advertisement

LEAVE A REPLY

Please enter your comment!
Please enter your name here