ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਤੋਂ ਦਿੱਲੀ ਪਰਤੇ
ਏਅਰਪੋਰਟ ਕੀਤਾ ਗਿਆ ਸ਼ਾਨਦਾਰ ਸਵਾਗਤ
ਨਵੀਂ ਦਿੱਲੀ, 26ਸਤੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਯਾਤਰਾ ਖਤਮ ਹੋਣ ਤੋਂ ਬਾਅਦ ਐਤਵਾਰ ਯਾਨੀ ਕਿ ਅੱਜ ਭਾਰਤ ਵਾਪਸ ਆ ਗਏ ਹਨ। ਉਹ ਸ਼ਨੀਵਾਰ ਨੂੰ ਭਾਰਤ ਲਈ ਰਵਾਨਾ ਹੋਏ ਸਨ। ਉਨ੍ਹਾਂ ਦਾ ਵਿਸ਼ੇਸ਼ ਜਹਾਜ਼ ਦਿੱਲੀ ਦੇ ਪਾਲਮ ਏਅਰਪੋਰਟ ਤੇ ਉਤਰਿਆ।
ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ । ਮੋਦੀ ਨੇ ਆਪਣੇ ਅਮਰੀਕਾ ਦੌਰੇ ਨੂੰ ਲੈ ਕੇ ਵਿਸ਼ਵਾਸ ਜਤਾਇਆ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ-ਅਮਰੀਕਾ ਸੰਬੰਧ ਹੋਰ ਵੀ ਮਜ਼ਬੂਤ ਹੋਣਗੇ। ਤਿੰਨ ਦਿਨਾਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ 76ਵੇਂ ਸੈਸ਼ਨ ਨੂੰ ਸੰਬੋਧਿਤ ਕੀਤਾ ।