ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਜੰਮੂ-ਕਸ਼ਮੀਰ
6400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,7ਮਾਰਚ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ 7 ਮਾਰਚ ਨੂੰ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਉਹ ਦੁਪਹਿਰ 12 ਵਜੇ ਸ੍ਰੀਨਗਰ ਪਹੁੰਚੇ। ਪ੍ਰਧਾਨ ਮੰਤਰੀ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ‘ਵਿਕਸਿਤ ਭਾਰਤ, ਵਿਕਸਤ ਜੰਮੂ ਅਤੇ ਕਸ਼ਮੀਰ’ ਪ੍ਰੋਗਰਾਮ ਦੇ ਤਹਿਤ 6400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ 1000 ਨੌਜਵਾਨਾਂ ਨੂੰ ਨੌਕਰੀ ਪੱਤਰ ਦੇਣਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਜੰਮੂ-ਕਸ਼ਮੀਰ ਪਹੁੰਚੇ ਹਨ। ਉਹ ਇਸ ਤੋਂ ਪਹਿਲਾਂ 2019 ਵਿੱਚ ਕਸ਼ਮੀਰ ਆਏ ਸਨ। ਇੱਥੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਲਈ ਪ੍ਰਚਾਰ ਕੀਤਾ ਸੀ।