ਚੰਡੀਗੜ੍ਹ,27ਨਵੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਅਭਿਨੇਤਾ ਵਿਕਰਮ ਗੋਖਲੇ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਮੋਦੀ ਨੇ ਟਵੀਟ ਕੀਤਾ:ਵਿਕਰਮ ਗੋਖਲੇ ਜੀ ਇੱਕ ਰਚਨਾਤਮਕ ਅਭਿਨੇਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਧਨੀ ਸਨ। ਉਨ੍ਹਾਂ ਦੇ ਲੰਬੇ ਅਦਾਕਾਰੀ ਕਰੀਅਰ ਵਿੱਚ ਉਨ੍ਹਾਂ ਨੂੰ ਕਈ ਦਿਲਚਸਪ ਭੂਮਿਕਾਵਾਂ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਗਹਿਰਾ ਦੁਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਮਿੱਤਰਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”