ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨੀ PM ਨਾਲ ਕੀਤੀ ਮੁਲਾਕਾਤ

34
Advertisement

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨੀ PM ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,20ਮਈ(ਵਿਸ਼ਵ ਵਾਰਤਾ)- G7 ਬੈਠਕ ‘ਚ ਹਿੱਸਾ ਲੈਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਵੀ ਹੋਈ। ਮੋਦੀ ਨੇ ਕਿਹਾ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਉਨ੍ਹਾਂ ਦੀ ਸ਼ਾਨਦਾਰ ਗੱਲਬਾਤ ਹੋਈ। ਅਸੀਂ ਭਾਰਤ-ਜਾਪਾਨ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।

 

ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਮੋਦੀ ਨੇ ਕਿਹਾ, ‘ਅੱਜ ਵੀ ‘ਹੀਰੋਸ਼ੀਮਾ’ ਸ਼ਬਦ ਸੁਣ ਕੇ ਦੁਨੀਆ ਡਰ ਜਾਂਦੀ ਹੈ। ਮੈਨੂੰ ਜੀ-7 ਸਿਖਰ ਸੰਮੇਲਨ ਲਈ ਜਾਪਾਨ ਦੀ ਯਾਤਰਾ ਦੌਰਾਨ ਮਹਾਤਮਾ ਗਾਂਧੀ ਦੀ ਮੂਰਤੀ ਤੋਂ ਪਰਦਾ ਹਟਾਉਣ ਦਾ ਮੌਕਾ ਮਿਲਿਆ।

Advertisement