ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) – ਵਿਧਾਨ ਸਭਾ ਵਿਚ ਅੱਜ ਪ੍ਰਸ਼ਨਕਾਲ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਦੀ ਪੈਂਡਿੰਗ ਰਾਸ਼ੀ ਨੂੰ ਜਾਰੀ ਕਰਨ ਦੇ ਨਾਲ ਹੀ ਕਈ ਅਹਿਮ ਸਵਾਲ ਪੁੱਛੇ ਗਏ|
ਵਿਧਾਇਕ ਨੱਥੂਰਾਮ ਦੇ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਹਿਲੀ ਅਪ੍ਰੈਲ 2017 ਤੋਂ ਲੈ ਕੇ 31 ਦਸੰਬਰ 2017 ਰਿਟਾਇਰਮੈਂਟ ਨਾਲ ਸਬੰਧਤ 2714 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ| ਕਰਮਚਾਰੀਆਂ ਨੂੰ ਡੀਏ ਦੀ ਬਕਾਇਆ ਕਿਸਤ ਦੇਣ ਬਾਰੇ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ| ਵਿਧਾਇਕ ਰਾਕੇਸ਼ ਪਾਂਡੇ ਦੇ ਸਵਾਲ ਦੇ ਜਵਾਬ ਵਿਚ ਕਲਿਆਣ ਮੰਤਰੀ ਧਰਮਸੋਤ ਨੇ ਦੱਸਿਆ ਕਿ ਕਨੌਜੀਆ ਜਾਤੀ ਨੂੰ ਅਨੁਸੂਚਿਤ ਜਾਤੀ ਵਿਚ ਸ਼ਾਮਿਲ ਕਰਨ ਲਈ ਉਸ ਦਾ ਅਧਿਐਨ ਲਈ ਕੰਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਭੇਜਿਆ ਗਿਆ ਹੈ| ਉਸ ਦੀ ਰਿਪੋਰਟ ਆਉਂਦੇ ਹੀ ਇਸ ਦੀ ਸਿਫਾਰਿਸ਼ ਭਾਰਤ ਸਰਕਾਰ ਦੇ ਕੋਲ ਭੇਜ ਦਿੱਤੀ ਜਾਵੇਗੀ|
ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧ ਵਿਚ ਸਵਾਲ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪੁੱਛਿਆ ਸੀ, ਜਿਸ ਦੇ ਜਵਾਬ ਵਿਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸਾਲ 2016 ਦੌਰਾਨ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਨੇ 3807 ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਅਧਿਆਪਕ ਯੋਗਤਾ ਟੈਸਟ ਤੋਂ ਛੋਟ ਦੇ ਦਿੱਤੀ ਸੀ| ਵਿਧਾਇਕ ਨੇ ਅਨੁਪੂਰਕ ਸਵਾਲ ਵਿਚ ਕਿਹਾ ਕਿ ਸਾਲ 2008 ਤੋਂ ਲਗਪਗ 6600 ਸਿੱਖਿਆ ਪ੍ਰੋਵਾਈਡਰ ਅਧਿਆਪਕ ਪੜ੍ਹਾ ਰਹੇ ਹਨ| ਇਨ੍ਹਾਂ ਨੂੰ ਰੈਗੁਲਰ ਕੀਤਾ ਜਾਣਾਚਾਹੀਦਾ ਹੈ| ਕਿਉਂਕਿ ਸਰਕਾਰ ਘਰ ਘਰ ਵਿਚ ਨੌਕਰੀ ਦੇਣ ਦਾ ਵਾਅਦਾ ਕਰ ਰਹੀ ਹੈ|
ਪ੍ਰਸ਼ਨਕਾਲ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਸਮੇਤ ਕਈ ਸਵਾਲ ਪੁੱਛੇ ਗਏ
Advertisement
Advertisement